Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਡੇ ਪਈ ਪ੍ਰੇਰਣਾ ਸਰੋਤ: ਸਿੱਖ ਫੈਡਰੇਸ਼ਨ

ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਡੇ ਪਈ ਪ੍ਰੇਰਣਾ ਸਰੋਤ: ਸਿੱਖ ਫੈਡਰੇਸ਼ਨ

ਜਰਮਨ (26 ਦਸੰਬਰ, 2009): ਸਿੱਖ ਫੈਡਰੇਸ਼ਨ ਜਰਮਨੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗੁਰਾਇਆ , ਭਾਈ ਜਤਿੰਦਰਬੀਰ ਸਿੰਘ, ਭਾਈ ਜਸਕਰਣ ਸਿੰਘ ,ਭਾਈ ਰਸ਼ਪਾਲ ਸਿੰਘ ਬੀਰਪਿੰਡ, ਨੇ ਪ੍ਰੈਸ ਦੇ ਜਾਰੀ ਬਿਆਨ ਵਿੱਚ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਨਿੱਕੀਆਂ ਜਿੰਦਾਂ ਵੱਡੇ ਸਾਕੇ ਕਰਨ ਵਾਲੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹਾਦਤ ਦਿਹਾੜੇ ਤੇ ਲੱਖ ਲੱਖ ਪ੍ਰਣਾਮ ਕਰਦਿਆਂ ਹੋਇਆ ਕਿਹਾ ਕਿ ਅੱਜ ਇਹਨਾਂ ਮਹਾਨ ਆਤਮਾਵਾਂ ਦੇ ਨਿੱਕੀਆਂ ਜਿੰਦਾਂ ਵੱਡੇ ਸਾਕੇ ਵਿੱਚੋ ਧਰਮ ਪ੍ਰਤੀ ਅਡੋਲਤਾ , ਹਕੂਮਤ ਦੇ ਕਿਸੇ ਜ਼ੁਲਮ ਜਾਂ ਲਾਲਚ ਅੱਗੇ ਨਾ ਝੁਕਣਾਂ ਤੇ ਹੱਸ ਹੱਸ ਕੇ ਸ਼ਹਾਦਤ ਨੂੰ ਗਲੇ ਲਗਾਉਣ ਵਾਲੇ ਸਦੇਸ਼ ਨੂੰ ਭੁਲਾਕੇ ਸਿੱਖ ਕੌਮ ਦਾ ਇੱਕ ਵੱਡਾ ਹਿੱਸਾ ਇਸ ਸ਼ਹੀਦੀ ਦਿਹਾੜੇ ਨੂੰ ਜੋੜ ਮੇਲਾ ਤੇ ਰਾਜਸੀ ਲੀਡਰ, ਲੋਕਾਂ ਦੇ ਇੱਕਠ ਨੂੰ ਆਪਣੀਆਂ ਪਾਰਟੀਆਂ ਦੇ ਪ੍ਰਚਾਰ ਤੇ ਇੱਕ ਦੂਜੇ ਤੇ ਚਿੱਕੜ ਸਿੱਟਕੇ ਉਹਨਾਂ ਮਹਾਨ ਸ਼ਹੀਦਾਂ ਨੂੰ ਪ੍ਰਣਾਮ ਕਰਨ ਦੀ ਬਜਾਏ ਉਹਨਾਂ ਸ਼ਹੀਦਾਂ ਦਾ ਨਿਰਾਦਰ ਕਰਨ ਦੇ ਭਾਗੀਦਾਰ ਬਣਦੇ ਹਨ ।

ਸਿੱਖ ਕੌਮ ਇਹਨਾਂ ਮਹਾਨ ਸ਼ਹਾਦਤਾਂ ਦੇ ਅਸਲ ਸਨੇਹੇ ਤੋਂ ਪ੍ਰੇਣਨਾਂ ਲਵੇ ਤੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋ ਸਿੱਖਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲਾਏ ਦੀ ਪਾਲਣਾ ਕਰਦੇ ਹੋਏ ਹੋਰ ਕਿਸੇ ਅੱਗੇ ਸਿਰ ਨਾ ਝੁਕਾਵੇ ,ਖਾਲਸੇ ਦੇ ਰਾਜ ਲਈ ਕਿਸੇ ਵੀ ਹਕੂਮਤ ਦੇ ਜ਼ੁਲਮ ਤੇ ਲਾਲਚ ਅੱਗੇ ਗੋਡੇ ਨਾ ਟੇਕੇ ਇਹ ਹੀ ਉਹਨਾਂ ਮਹਾਨ ਸ਼ਹੀਦਾਂ ਪ੍ਰਤੀ ਸਾਡੀ ਸੱਚੀ ਸ਼ਰਧਾਂ ਹੈ । ਸਾਹਿਬਜ਼ਾਦਿਆਂ ਨੂੰ ਵਜ਼ੀਦੇ ਕੋਲ ਫੜਵਾਉਣ ਵਾਲਾ ਗੰਗੂ ਬ੍ਰਹਮਣ ਤੇ ਸਜ਼ਾ ਦਿਵਾਉਣ ਵਿੱਚ ਭਾਗੀਦਾਰ ਸੁੱਚਾ ਨੰਦ ਸੀ । ਪਰ ਅੱਜ ਸਿੱਖ ਕੌਮ ਦੀ ਅਣਖ , ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸੁਨਹਿਰੀ ਸਿਧਾਤ, ਸਿੱਖੀ ਦਾ ਨਿਰਾਲਾਪਨ ,ਸਿੱਖੀ ਸਪਿਰਟ, ਸਿੱਖ ਸੱਭਿਆਚਾਰ, ਪੰਜਾਬ, ਪੰਜਾਬੀ ਬੋਲੀ ਸਭ ਕੁਰਸੀ ਦੇ ਲਾਲਚ ਵਿੱਚ ਗੰਗੂ ਤੇ ਸੁਚੇ ਨੰਦ ਦੀ ਰੂਹ ਵਾਲਾ ਪ੍ਰਕਾਸ਼ ਸਿੰਘ ਬਾਦਲ ਬ੍ਰਹਮਵਾਦ ਦੀ ਝੋਲੀ ਵਿੱਚ ਪਾ ਰਿਹਾ ਹੈ ਸਿੱਖ ਕੌਮ ਦਾ ਇੱਕ ਵੱਡਾ ਹਿੱਸਾ ਇਹ ਸਭ ਕੁਝ ਜਾਣਦਾ ਹੋਇਆ  ਅਗਿਆਣਤਾ ਜਾਂ ਫਿਰ ਨਿੱਜ ਸਵਾਰਥਾਂ ਕਰਕੇ ਇਸ ਬੱਜਰ ਗੁਨਾਹਾਂ ਵਿੱਚ ਬਰਾਬਰ ਦਾ ਭਾਗੀਦਾਰ ਬਣ ਰਿਹਾ ਹੈ ।

ਸਿੱਖ ਕੌਮ ਸਿੱਖੀ ਦਾ ਘਾਣ ਕਰਨ ਵਾਲੇ ਕੌਮ ਘਾਤਕਾਂ ਤੋਂ ਕਿਨਾਰਾ ਕਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਣਨਾ ਲੈਕੇ ਕਿਸੇ ਜ਼ੁਲਮੀ ਹਕੂਮਤ ਅੱਗੇ  ਲਾਲਚ ਜਾਂ ਡਰਾਵਿਆਂ ਅੱਗੇ ਨਾ ਝੁਕਣ ਵਾਲੇ ਸਿੱਖ ਕੌਮ ਦੇ ਅਜ਼ਾਦ ਵਤਨ ਲਈ ਸੰਘਰਸ਼ ਕਰ ਰਹੇ ਸੂਰਬੀਰ ਯੋਧਿਆਂ ਦਾ ਸਾਥ ਦੇਵੇ ਇਹ ਹੀ ਉਹਨਾਂ ਮਹਾਨ ਆਤਮਾਵਾਂ ਪ੍ਰਤੀ ਸੱਚੀ ਸ਼ਰਧਾਂ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਸ਼ਹੀਦੀ ਯਾਦਗਾਰ ਕਮੇਟੀ ਵੱਲੋਂ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਆਗੂਆਂ ਨੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦਾਂ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਹੱਕਾਂ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: