Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿਰਸਾ ਨੇ ਸਿਸੋਦੀਆ ਨੂੰ ਪੰਜਾਬੀ ਵਿਚ ਪੱਤਰ ਲਿਖ ਕੇ ਟੀਚਰਾਂ ਦੀਆਂ ਖਾਲੀ ਅਸਾਮੀਆਂ ਭਰਨ ਦੀ ਕੀਤੀ ਮੰਗ

ਸਿਰਸਾ ਨੇ ਸਿਸੋਦੀਆ ਨੂੰ ਪੰਜਾਬੀ ਵਿਚ ਪੱਤਰ ਲਿਖ ਕੇ ਟੀਚਰਾਂ ਦੀਆਂ ਖਾਲੀ ਅਸਾਮੀਆਂ ਭਰਨ ਦੀ ਕੀਤੀ ਮੰਗ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਦਿੱਲੀ ਦੇ ਉਪ ਮੁਖਮੰਤਰੀ ਮਨੀਸ਼ ਸਿਸੋਦੀਆਂ ਨੂੰ ਪੰਜਾਬੀ ਭਾਸ਼ਾ ਵਿਚ ਪੱਤਰ ਲਿੱਖ ਕੇ ਦਿੱਲੀ ਵਿਚ ਪੰਜਾਬੀ ਨੂੰ ਦੂਜ਼ੀ ਭਾਸ਼ਾ ਦਾ ਦਰਜ਼ਾ ਪ੍ਰਾਪਤ ਹੋਣ ਦੀ ਜਾਣਕਾਰੀ ਦਿੰਦੇ ਹੋਏ ਖਾਲੀ ਪਈਆਂ ਪੰਜਾਬੀ ਅਧਿਆਪਕਾਂ ਦੀ ਅਸਾਮੀਆਂ ਨੂੰ ਤੁਰੰਤ ਭਰਨ ਦੀ ਅਪੀਲ ਕੀਤੀ ਹੈ।

ਦਿੱਲੀ ਕਮੇਟੀ ਦੇ ਸਕੱਤਰ ਮਨਜਿੰਦਰ ਸਿੰਘ ਸਿਰਸਾ, ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ
ਦਿੱਲੀ ਕਮੇਟੀ ਦੇ ਸਕੱਤਰ ਮਨਜਿੰਦਰ ਸਿੰਘ ਸਿਰਸਾ, ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ

ਇਸਦੇ ਨਾਲ ਹੀ ਸਿਰਸਾ ਨੇ ਦਿੱਲੀ ਕਮੇਟੀ ਦੇ ਸਮੂਹ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲ ਸਾਹਿਬਾਨਾਂ ਨੂੰ ਦਿੱਲੀ ਸਰਕਾਰ ਦੇ ਅਦਾਰਿਆਂ ਨਾਲ ਕੇਵਲ ਪੰਜਾਬੀ ਭਾਸ਼ਾ ਵਿਚ ਪੱਤਰ ਵਿਵਹਾਰ ਕਰਨ ਦੀ ਸਖਤ ਹਿਦਾਇਤ ਦਿੰਦੇ ਹੋਏ ਦਿੱਲੀ ਦੀਆਂ ਸਮੂਹ ਸਿੰਘ ਸਭਾਵਾ ਦੇ ਪ੍ਰਧਾਨ/ਜਨਰਲ ਸਕੱਤਰ ਨੂੰ ਵੀ ਦਿੱਲੀ ਸਰਕਾਰ ਨਾਲ ਸੰਪਰਕ ਕੇਵਲ ਪੰਜਾਬੀ ਭਾਸ਼ਾ ਵਿਚ ਰਖਣ ਦੀ ਅਪੀਲ ਕੀਤੀ ਹੈ।

ਸਿਰਸਾ ਨੇ ਦਿੱਲੀ ਸਰਕਾਰ ਨਾਲ ਪੰਜਾਬੀ ਭਾਸ਼ਾ ਵਿਚ ਪੱਤਰ ਵਿਵਹਾਰ ਨੂੰ ਨਵੀਂ ਨੌਕਰੀਆਂ ਸਿਰਜਣ ਲਈ ਜਰੂਰੀ ਦੱਸਦੇ ਹੋਏ ਪੱਤਰਾਂ ਦਾ ਜਵਾਬ ਦੇਣ ਲਈ ਦਿੱਲੀ ਸਰਕਾਰ ਵੱਲੋਂ ਆਪਣੇ ਦਫ਼ਤਰਾਂ ਵਿਚ ਪੰਜਾਬੀ ਭਾਸ਼ਾ ਨੂੰ ਜਾਨਣ ਵਾਲਾ ਸਟਾਫ਼ ਰੱਖਣ ਲਈ ਮਜਬੂਰ ਹੋਣ ਦਾ ਦਾਅਵਾ ਕੀਤਾ ਹੈ।

ਕਮੇਟੀ ਦੇ ਵਿੱਦਿਅਕ ਅਦਾਰਿਆਂ ਤੇ ਸਿੰਘ ਸਭਾਵਾਂ ਦੇ ਪ੍ਰਬੰਧਕਾਂ ਨੂੰ ਦਿੱਲੀ ਸਰਕਾਰ ਨਾਲ ਪੰਜਾਬੀ ਭਾਸ਼ਾ ਵਿਚ ਪੱਤਰ ਵਿਵਹਾਰ ਕਰਨ ਦੀ ਦਿੱਤੀ ਸਲਾਹ

ਸਿਰਸਾ ਨੇ ਕਿਹਾ ਕਿ ਇਸ ਨਾਲ ਜਿੱਥੇ ਭਾਸ਼ਾ ਦਾ ਪ੍ਰਚਾਰ ਅਤੇ ਪ੍ਰਚਾਰ ਹੋਵੇਗਾ ਉੱਥੇ ਹੀ ਬੱਚਿਆਂ ਨੂੰ ਰੁਜਗਾਰ ਵੀ ਮਿਲੇਗਾ। ਸਿਰਸਾ ਨੇ ਉਪ ਮੁਖਮੰਤਰੀ ਨੂੰ ਦਿੱਲੀ ਵਿਚ ਪੰਜਾਬੀ ਅਕਾਦਮੀ ਦੇ ਘਟ ਕੀਤੇ ਗਏ ਬਜਟ ਨੂੰ ਵਧਾਉਣ ਦੀ ਮੰਗ ਕਰਦੇ ਹੋਏ ਸਰਕਾਰੀ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਵਾਧੂ ਵਿਸ਼ਾ ਨਾ ਬਣਾ ਕੇ ਲਾਜ਼ਮੀ ਵਿਸ਼ਾ ਬਣਾਉਣ ਦੀ ਵੀ ਅਪੀਲ ਕੀਤੀ ਹੈ।

ਸਿਰਸਾ ਨੇ ਖੇਤਰੀ ਭਾਸ਼ਾਵਾਂ ਨੂੰ ਹਟਾ ਕੇ ਦਿੱਲੀ ਸਰਕਾਰ ਵੱਲੋਂ ਵੋਕੇਸ਼ਨਲ ਵਿਸ਼ਿਆ ਨੂੰ ਲਾਜ਼ਮੀ ਕਰਨ ਨੂੰ ਸਕੂਲਾਂ ਵਿਚ ਪੰਜਾਬੀ ਭਾਸ਼ਾ ਦੇ ਅਲੋਪ ਹੋਣ ਦੇ ਖਦਸੇ ਨਾਲ ਵੀ ਜੋੜਿਆ ਹੈ।

ਦਿੱਲੀ ਕਮੇਟੀ ਨੇ ਜਿੱਥੇ ਪੰਜਾਬੀ ਵਿਚ ਉਪ ਮੁਖਮੰਤਰੀ ਨੂੰ ਪੱਤਰ ਲਿਖ ਕੇ ਰਿਵਾਇਤੀ ਸੋਚ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ ਹੈ ਉੱਥੇ ਹੀ ਦੂਜ਼ੀ ਭਾਸ਼ਾ ਦੇ ਤੌਰ ਤੇ ਸਰਕਾਰੀ ਦਫ਼ਤਰਾਂ ਨਾਲ ਪੱਤਰ ਵਿਵਹਾਰ ਕਰਨ ਦੀ ਮਿਲੀ ਆਜ਼ਾਦੀ ਦਾ ਨਿੱਘ ਮਾਨਣ ਦਾ ਵੀ ਪੰਜਾਬੀ ਪ੍ਰੇਮੀਆਂ ਨੂੰ ਸੁਨੇਹਾ ਦਿੱਤਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: