Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੰਘ ਸਾਹਿਬਾਨਾਂ ਦੇ ਮਸਲੇ ਨੂੰ ਹੱਲ ਕਰਨ ਲਈ ਮੱਕੜ ਵੱਲੋਂ ਭੱਜ ਨੱਠ ਜਾਰੀ;ਮੁਅੱਤਲ ਸਕੱਤਰ ਅਤੇ ਹੋਰ ਮੁਲਾਜ਼ਮ ਕੀਤੇ ਬਹਾਲ

ਸਿੰਘ ਸਾਹਿਬਾਨਾਂ ਦੇ ਮਸਲੇ ਨੂੰ ਹੱਲ ਕਰਨ ਲਈ ਮੱਕੜ ਵੱਲੋਂ ਭੱਜ ਨੱਠ ਜਾਰੀ;ਮੁਅੱਤਲ ਸਕੱਤਰ ਅਤੇ ਹੋਰ ਮੁਲਾਜ਼ਮ ਕੀਤੇ ਬਹਾਲ

ਅੰਮ੍ਰਿਤਸਰ ਸਾਹਿਬ: ਸਿੱਖ ਸੰਗਤ ਵਿੱਚ ਐਸ.ਜੀ.ਪੀ.ਸੀ ਖਿਲਾਫ ਬਣੇ ਰੋਹ ਨੂੰ ਕੁਝ ਠੰਢਾ ਕਰਨ ਲਈ ਐਸ.ਜੀ.ਪੀ.ਸੀ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋਂ ਲਗਾਤਾਰ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ ਅਤੇ ਕੁਝ ਫੌਰੀ ਕਦਮ ਵੀ ਚੁੱਕੇ ਗਏ ਹਨ।ਜਿਹਨਾਂ ਵਿੱਚ ਪਹਿਲਾਂ ਮੁਅੱਤਲ ਕੀਤੇ ਪੰਜ ਪਿਆਰਿਆਂ ਨੂੰ ਬਹਾਲ ਕੀਤਾ ਗਿਆ ਤੇ ਹੁਣ ਸਿੰਘ ਸਾਹਿਬਾਨ ਦਾ ਵਿਰੋਧ ਕਰਨ ਵਾਲੇ ਰਾਗੀ ਸਿੰਘਾਂ ,ਪ੍ਰਚਾਰਕਾਂ ਸਮੇਤ ਵਿਰੋਧ ਵੇਲੇ ਮੌਕੇ ਤੇ ਮੌਜੂਦ ਸ਼੍ਰੋਮਣੀ ਕਮੇਟੀ ਦੇ ਦੋ ਸਕੱਤਰ ਸ: ਮਨਜੀਤ ਸਿੰਘ ਅਤੇ ਡਾ: ਰੂਪ ਸਿੰਘ ਨੂੰ ਵੀ ਬਹਾਲ ਕਰ ਦਿੱਤਾ ਗਿਆ ਹੈ।

 ਸ਼੍ਰੋਮਣੀ ਕਮੇਟੀ  ਪ੍ਰਧਾਨ ਅਵਤਾਰ ਸਿੰਘ(ਫਾਈਲ ਫੋਟੋ)
ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ(ਫਾਈਲ ਫੋਟੋ)

ਸੋਮਵਾਰ ਵਾਲੇ ਦਿਨ ਅਵਤਾਰ ਸਿੰਘ ਮੱਕੜ ਵੱਲੋਂ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ ਗਈ ਸੀ ਤੇ ਬੀਤੇ ਦਿਨ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨਾਲ ਮੁਲਾਕਾਤ ਕੀਤੀ ਗਈ।ਸੂਤਰਾਂ ਅਨੁਸਾਰ ਇਹ ਮੁਲਾਕਾਤਾਂ ਬਾਦਲ ਪਰਿਵਾਰ ਦੇ ਭਰੋਸੇਮੰਦ ਸਮਝੇ ਜਾਂਦੇ ਅੰਤ੍ਰਿਗ ਕਮੇਟੀ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ ਦੀ ਨਿਗਰਾਨੀ ਹੇਠ ਹੋ ਰਹੀਆਂ ਹਨ।ਸਿੱਖ ਸਫਾਂ ਵਿੱਚ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਆਉਣ ਵਾਲੇ ਦਿਨਾਂ ਵਿੱਚ ਸਿੰਘ ਸਾਹਿਬਾਨਾਂ ਦੇ ਅਸਤੀਫੇ ਜਾਂ ਸੇਵਾ ਮੁਕਤੀ ਦੀ ਖਬਰ ਆ ਸਕਦੀ ਹੈ।

ਅਵਤਾਰ ਸਿੰਘ ਮੱਕੜ ਵੱਲੋਂ ਹਰਨਾਮ ਸਿੰਘ ਖਾਲਸਾ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਇਹ ਗੱਲ ਹੋਰ ਵੀ ਚਰਚਾ ਫੜ ਗਈ ਹੈ ਕਿ ਹੁਣ ਸਿੰਘ ਸਾਹਿਬਾਨਾਂ ਦੀ ਪਦਵੀ ਲਈ ਨਵੇਂ ਚਿਹਰੇ ਲੱਭੇ ਜਾ ਰਹੇ ਹਨ।

ਆਉਣ ਵਾਲੀ 2 ਨਵੰਬਰ ਨੂੰ ਪੰਜ ਪਿਆਰਿਆਂ ਵੱਲੋਂ ਜਥੇਦਾਰਾਂ ਨੂੰ ਸੇਵਾ ਮੁਕਤ ਕਰਨ ਦੇ ਕੀਤੇ ਗਏ ਆਦੇਸ਼ਾਂ ਤੇ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ  ਬੁਲਾਈ ਗਈ ਹੈ ਜਿਸ ਵਿੱਚ ਵੇਖਣਾ ਹੋਵੇਗਾ ਕਿ ਕੀ ਨਵਾਂ ਫੈਂਸਲਾ ਲਿਆ ਜਾਂਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: