Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਨਸਲਕੁਸ਼ੀ ‘ਚ ਸ਼ਾਮਲ ਕਮਲਨਾਥ ਦੇ ਹੱਕ ‘ਚ ਆਏ ਮੁੱਖ ਮੰਤਰੀ ਅਮਰਿੰਦਰ ਸਿੰਘ

ਸਿੱਖ ਨਸਲਕੁਸ਼ੀ ‘ਚ ਸ਼ਾਮਲ ਕਮਲਨਾਥ ਦੇ ਹੱਕ ‘ਚ ਆਏ ਮੁੱਖ ਮੰਤਰੀ ਅਮਰਿੰਦਰ ਸਿੰਘ

ਚੰਡੀਗੜ੍ਹ: ਰਾਹੁਲ ਗਾਂਧੀ ਵਲੋਂ ਸਿੱਖ ਨਸਲਕੁਸ਼ੀ ‘ਚ ਸ਼ਾਮਲ ਕਮਲਨਾਥ ਨੂੰ ਮੱਧ ਪ੍ਰਦੇਸ਼ ਦਾ ਮੱਖ ਮੰਤਰੀ ਚੁਣੇ ਜਾਣ ਉੱਤੇ ਜਿੱਥੇ ਦੇਸ਼ਾਂ-ਵਿਦੇਸ਼ਾਂ ਵਿਚ ਵੱਸਦੇ ਸਿੱਖ ਭਾਈਚਾਰੇ ਵਲੋਂ ਰੋਸ ਜਤਾਇਆ ਜਾ ਰਿਹਾ ਹੈ ੳਥੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਹਮਰੁਤਬਾ ਕਮਲਨਾਥ ਦੇ ਹੱਕ ਵਿਚ ਖੁਲ੍ਹ ਕੇ ਨਿੱਤਰ ਪਏ ਹਨ।

ਬੀਤੇ ਕਲ੍ਹ ਮੁੱਖ ਮੰਤਰੀ ਦਫਤਰ ਵਲੋਂ ਜਾਰੀ ਕੀਤੇ ਗਏ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਵਿਚ ਇਹ ਕਿਹਾ ਗਿਆ ਹੈ ਕਿ “ਕਿ ਪਹਿਲੀ ਵਾਰ ਦੋਸ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਕਮਲ ਨਾਥ 10 ਸਾਲ ਤੋਂ ਵੱਧ ਸਮਾਂ ਕੇਂਦਰੀ ਮੰਤਰੀ ਰਹੇ ਹਨ, ਨਾਨਾਵਤੀ ਕਮਿਸ਼ਨ ਦੀ ਰਿਪੋਰਟ ਵਿੱਚ ਸੀਨੀਅਰ ਕਾਂਗਰਸੀ ਆਗੂ ਬਾਰੇ ਤੁੱਛ ਹਵਾਲੇ ਨੂੰ ਇਸ ਮਾਮਲੇ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨਹੀਂ ਮੰਨੀ ਜਾ ਸਕਦੀ ।ਇਕੱਲਾ ਕਾਨੂੰਨ ਹੀ ਕਿਸੇ ਵਿਅਕਤੀ ਦੀ ਭੂਮਿਕਾ ਬਾਰੇ ਫੈਸਲਾ ਕਰ ਸਕਦਾ ਹੈ ਅਤੇ ਕਿਸੇ ਨੂੰ ਵੀ ਆਪਣੇ ਸਿਆਸੀ ਹਿੱਤਾਂ ਦੇ ਵਾਸਤੇ 1984 ਦੰਗਿਆਂ ਦੇ ਨਾਜ਼ੁਕ ਮੁੱਦੇ ‘ਤੇ ਫਾਇਦਾ ਨਹੀਂ ਚੁੱਕਣਾ ਚਾਹੀਦਾ ਹੈ।

ਕੈਪਟਨ ਅਮਰਿੰਦਰ ਸਿੰਘ ਵਲੋਂ ਏਥੇ ਵੀ ਦਿੱਲੀ ਅਤੇ ਭਾਰਤ ਦੇ ਹੋਰ ਸ਼ਹਿਰਾਂ ਵਿਚ ਹੋਏ ਭਿਆਨਕ ਕਤਲੇਆਮ ਨੂੰ ਦੰਗਿਆਂ  ਆਖਿਆ ਜਾ ਰਿਹਾ ਹੈ।

ਸਬੰਧਤ ਖਬਰ :-Sikh Genocide 1984: Capt. Amrinder Singh Defends Rajiv Gandhi, H.S Phoolka Condemned Amarinder

ਕੈਪਟਨ ਅਮਰਿੰਦਰ ਸਿੰਘ ਦਾ ਆਪਣੀ ਪਾਰਟੀ ਨਾਲ ਵਫਾਦਾਰੀ ਵਖਾਉਂਦਿਆਂ ਸਿੱਖ ਨਸਲਕੁਸ਼ੀ ਵਿਚ ਸ਼ਾਮਲ ਬੰਦਿਆਂ ਦੇ ਹੱਕ ਵਿਚ ਖੜ੍ਹੇ ਹੋਣ ਦਾ ਇਹ ਕੋਈ ਪਹਿਲਾ ਮੌਕਾ ਨਹੀਂ ਹੈ।

ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਜਨਤਕ ਤੌਰ ‘ਤੇ ਜਗਦੀਸ਼ ਟਾਈਟਲਰ ਨੂੰ ਬੇਕਸੂਰ ਦੱਸਦੇ ਆ ਰਹੇ ਨੇ ਜਦਕਿ ਅਦਾਲਤੀ ਫੈਸਲਾ ਅਜੇ ਤੀਕ ਨਹੀਂ ਆਇਆ। ਏਨਾ ਹੀ ਨਹੀਂ ਕੈਪਟਨ ਅਮਰਿੰਦਰ ਸਿੰਘ ਸਿੱਖ ਨਸਲਕੁਸ਼ੀ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਇੰਦਰਾ ਗਾਂਧੀ ਦੇ ਪੁੱਤ ਰਾਜੀਵ ਗਾਂਧੀ ਨੂੰ ਵੀ ਬੇਕਸੂਰ ਆਖ ਚੁੱਕੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਟਾਕਟਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਯੂਥ ਆਫ ਅਮਰੀਕਾ ਅਤੇ ਸਿੱਖ ਫੈਡਰੇਸ਼ਨ ਅਮਰੀਕਾ ਵੱਲੋਂ ਭਾਈ ਅਵਤਾਰ ਸਿੰਘ ਬ੍ਰਹਮਾ, ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਅਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦਿਆਂ ਨੇ ਅਜ਼ਰਬਾਈਜਾਨ ਦੇ ਬਾਕੂ ਵਿੱਚ ਉੱਚ-ਪੱਧਰੀ ਮੁਲਾਕਾਤਾਂ ਰਾਹੀਂ ਸਿੱਖ ਕੂਟਨੀਤੀ, ਕੌਮਾਂਤਰੀ ਹਮਾਇਤ ਅਤੇ ਆਤਮ-ਨਿਰਣੈ ਦੇ ਹੱਕ ਪ੍ਰਤੀ ਵਿਸ਼ਵ-ਵਿਆਪੀ ਜਾਗਰੂਕਤਾ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ
ਜੂਨ 1984 ਦਾ ਘੱਲੂਘਾਰਾ ਵੀਹਵੀਂ ਸਦੀ ਦੇ ਸਿੱਖ ਇਤਿਹਾਸ ਦਾ ਇਕ ਫੈਸਲਾਕੁੰਨ ਅੰਗ ਹੈ।
ਭਾਈ ਜਗਦੀਸ ਸਿੰਘ ਭੂਰਾ ਦੀ ਚੌਥੀ ਬਰਸੀ ਮੌਕੇ ਬੈਲਜੀਅਮ ਵਿਖੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ ਦੀ ਕਿਤਾਬ ‘ਕੌਰਨਾਮਾ-3’ ਜਾਰੀ ਕੀਤੀ ਗਈ। ਜੂਨ 1984 ਦੇ ਘੱਲੂਘਾਰੇ ਅਤੇ ਸ਼ਹੀਦ ਬੀਬੀਆਂ ਦੇ ਇਤਿਹਾਸ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: