Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਨਸਲਕੁਸ਼ੀ ਨੂੰ ਯਾਦ ਕਰਦਿਆਂ ਦਲ ਖਾਲਸਾ ਵਲੋਂ 3 ਨਵੰਬਰ ਨੂੰ ਕੱਢਿਆ ਜਾਵੇਗਾ ਮਸ਼ਾਲ ਮਾਰਚ

ਸਿੱਖ ਨਸਲਕੁਸ਼ੀ ਨੂੰ ਯਾਦ ਕਰਦਿਆਂ ਦਲ ਖਾਲਸਾ ਵਲੋਂ 3 ਨਵੰਬਰ ਨੂੰ ਕੱਢਿਆ ਜਾਵੇਗਾ ਮਸ਼ਾਲ ਮਾਰਚ

ਅੰਮ੍ਰਿਤਸਰ– ਸਿੱਖ ਆਜਾਦੀ ਲਈ ਜੱਦੋ-ਜਹਿਦ ਕਰ ਰਹੀ ਜਥੇਬੰਦੀ ਦਲ ਖਾਲਸਾ ਨੇ ਨਵੰਬਰ 1984 ਕਤਲੇਆਮ ਦੀ 34ਵੀਂ ਮੌਕੇ ਕਤਲ ਕੀਤੇ ਗਏ ਬੇਦੋਸ਼ੇ ਸਿੱਖਾਂ ਨੂੰ ਸ਼ਰਧਾਂਜਲੀ ਦੇਣ ਅਤੇ ਸਿੱਖ ਕੌਮ ਦੀ ਆਜ਼ਾਦੀ ਤੇ ਇਨਸਾਫ ਦੀ ਲੋਅ ਨੂੰ ਮੱਘਦਾ ਰੱਖਣ ਲਈ 3 ਨਵੰਬਰ ਨੂੰ ਅੰਮ੍ਰਿਤਸਰ ਵਿਖੇ ‘ਮਸ਼ਾਲ ਮਾਰਚ’ ਕਰਨ ਦਾ ਫੈਸਲਾ ਕੀਤਾ ਹੈ।

ਜਥੇਬੰਦੀ ਦੇ ਕਾਰਕੁੰਨ ਹੱਥਾਂ ਵਿੱਚ ਮਸ਼ਾਲਾਂ, ਨਸਲਕੁਸ਼ੀ ਨੂੰ ਦਰਸਾਉਂਦੀਆਂ ਤਸਵੀਰਾਂ ਅਤੇ ਬੈਨਰ ਲੈ ਕੇ ਭੰਡਾਰੀ ਪੁਲ ਤੋਂ ਤੁਰ ਕੇ ਦਰਬਾਰ ਸਾਹਿਬ ਤੱਕ ਜਾਣਗੇ ਜਿਥੇ ਕੰਪਲੈਕਸ ਦੇ ਬਾਹਰ ਸ਼ਾਮ ੫ ਤੋਂ ੭ ਵਜੇ ਤੱਕ ਬੈਠਣਗੇ। ਜਥੇਬੰਦੀ ਵਲੋਂ ਨਸਲਕੁਸ਼ੀ ਦੇ ਸ਼ਿਕਾਰ ਸਿੱਖਾਂ ਨੂੰ ਸ਼ਰਧਾਂਜਲੀ ਦੇਣ ਲਈ ੧੯੮੪ ਮੋਮਬਤੀਆਂ ਵੀ ਜਗਾਈਆਂ ਜਾਣਗੀਆਂ।
ਜਥੇਬੰਦੀ ਦੇ ਮੁੱਖ ਬੁਲਾਰੇ ਦਾ ਕਹਿਣੈ ਕਿ ਨਵੰਬਰ ੧੯੮੪ ਨੂੰ ਹਿੰਦੁਸਤਾਨ ਦੀ ਰਾਜਧਾਨੀ ਦਿੱਲੀ ਵਿਚ ਹੈਵਾਨੀਅਤ ਦਾ ਨੰਗਾ ਨਾਚ ਕੀਤਾ ਗਿਆ ਸੀ। ਉਹਨਾਂ ਸਖਤ ਟਿਪਣੀ ਕਰਦਿਆਂ ਕਿਹਾ ਕਿ ਇਹ ਨਸਲਕੁਸ਼ੀ ਦਾ ਘੋਰ ਪਾਪ ਸੀ ਪਰ ਇਸ ਮੁਲਕ ਦੇ ਆਗੂਆਂ, ਮੀਡੀਆ ਅਤੇ ਫਿਰਕੂ ਲੋਕਾਂ ਨੇ ਇਸਨੂੰ ਅਜ ਤੱਕ ਕੇਵਲ ਇਕ ‘ਦੰਗੇ’ ਵਜੋਂ ਹੀ ਲਿਿਖਆ-ਪੜ੍ਹਿਆ ਹੈ।

ਜਥੇਬੰਦੀ ਦੇ ਆਗੂਆਂ ਨੇ ਅੱਜ ਸੱਜਣ ਕੁਮਾਰ ਖਿਲਾਫ ਮੁੱਖ ਗਵਾਹ ਬੀਬੀ ਜਗਦੀਸ਼ ਕੌਰ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਹੈ।

ਦਲ ਖਾਲਸਾ ਆਗੂ ਪਰਮਜੀਤ ਸਿੰਘ ਨੇ ਕਿਹਾ ਕਿ ਇਨਸਾਫ ਦੇ ਨਾਮ ਤੇ ਬਣੇ ਕਮਿਸ਼ਨ ਅਤੇ ਜਾਂਚ ਕਮੇਟੀਆਂ ਖੋਖਲੀਆਂ ਸਾਬਿਤ ਹੋਈਆਂ ਹਨ ਅਤੇ ਸਿਤਮ ਦੀ ਗੱਲ ਹੈ ਕਿ ਦੁਨੀਆਂ ਦੇ ਸ਼ਕਤੀਸ਼ਾਲੀ ਮੁਲਕ ਖਾਮੋਸ਼ ਹਨ। ਜਥੇਬੰਦੀ ਨੇ ਸਪਸ਼ਟ ਕੀਤਾ ਕਿ ਨਵੰਬਰ ੧੯੮੪ ਵਰਗੇ ਕਤਲੇਆਮ ਦੇ ਦੁਰਾਹਅ ਨੂੰ ਰੋਕਣ ਦਾ ਇੱਕੋ-ਇੱਕ ਹੱਲ ਭਾਰਤ ਤੋਂ ਪੰਜਾਬ ਦੀ ਆਜ਼ਾਦੀ ਹੈ।

ਸਿੱਖ ਨਸਲਕੁਸ਼ੀ ਨੂੰ ਦਰਸਾਉਂਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈਆਂ ਜਾਣ-
ਏਸੇ ਦੌਰਾਨ ਦਲ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਨੂੰ ਪਿਛਲੇ ਸਾਲ ਅੰਤਰਿੰਗ ਕਮੇਟੀ ਵਲੋਂ ਪਾਸ ਕੀਤੇ ਮਤੇ ਨੂੰ ਚੇਤੇ ਕਰਵਾਉਦਿਆਂ ਮੁੜ ਮੰਗ ਕੀਤੀ ਹੈ ਕਿ ਉਹ ਸਿੱਖ ਆਜਾਇਬ ਘਰ ਵਿੱਚ ਨਵੰਬਰ ੧੯੮੪ ਸਿੱਖ ਕਤਲੇਆਮ ਨੂੰ ਦਰਸਾਉਂਦੀਆਂ ਤਸਵੀਰਾਂ ਅਤੇ ਪੇਨਟਿੰਗਸ (ਚਿੱਤਰ) ਲਗਾਵੇ।

ਜ਼ਿਕਰਯੋਗ ਹੈ ਕਿ ਪਿਛਲੇ ਵਰੇ ੬ ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੀ ਪਟਿਆਲਾ ਵਿਖੇ ਹੋਈ ਅੰਤਰਿੰਗ ਕਮੇਟੀ ਨੇ ਇਸ ਸਬੰਧੀ ਮਤਾ ਕੀਤਾ ਸੀ ਜਿਸ ਉਤੇ ਅਜੇ ਤੱਕ ਕੋਈ ਅਮਲ ਨਹੀਂ ਕੀਤਾ ਗਿਆ।

ਦਲ ਖਾਲਸਾ ਦਾ ਮੰਨਣਾ ਹੈ ਕਿ ਨਵੰਬਰ ੧੯੮੪ ਵਿੱਚ ਦਿੱਲੀ ਦੇ ਹੁਕਮਰਾਨਾਂ ਅਤੇ ਕਾਂਗਰਸੀ ਆਗੂਆਂ ਦੀ ਸਰਪ੍ਰਸਤੀ ਅਤੇ ਅਗਵਾਈ ਹੇਠ ਜੋ ਦਰਦਨਾਕ ਕਤਲੇਆਮ ਵਾਪਰਿਆ ਹੈ, ਉਹ ਸਿੱਖ ਇਤਿਹਾਸ ਅਤੇ ਵਿਰਸੇ ਦਾ ਹਿੱਸਾ ਬਣਨਾ ਚਾਹੀਦਾ ਹੈ ਇਸ ਤੋਂ ਪਹਿਲਾਂ ਕਿ ਕੌਮ ਦੀ ਮਾਨਸਿਕਤਾ ਵਿੱਚ ਇਹਨਾਂ ਘਟਨਾਵਾਂ ਦੀਆਂ ਯਾਦਾਂ ਧੁੰਦਲੀਆਂ ਪੈਣ।
ਆਗੂਆਂ ਨੇ ਕਿਹਾ ਕਿ ਸਿੱਖ ਅਜਇਬ ਘਰ ਵਿੱਚ ਬ੍ਰਿਿਟਸ਼ ਰਾਜ ਅਤੇ ਮੁਗਲ ਸ਼ਾਸਕਾਂ ਵਲੋਂ ਸਿੱਖ ਕੌਮ ‘ਤੇ ਜੋ ਜ਼ੁਲਮ ਕੀਤੇ ਗਏ ਸਨ, ਉਸ ਦੀਆਂ ਢੁਕਵੀਆਂ ਤਸਵੀਰਾਂ  ਹਨ। ਉਹਨਾਂ ਕਿਹਾ ਕਿ ਇਸੇ ਤਰਜ਼ ਉਤੇ ਮੌਜੂਦਾ ਸਮੇਂ ਦੇ ਭਾਰਤ ਦੇ ਹਾਕਮਾਂ ਅਤੇ ਲੀਡਰਾਂ ਵਲੋਂ ੧੯੮੪ ਵਿੱਚ ਦਿੱਲੀ ਅਤੇ ਹੋਰਨਾਂ ਥਾਂਵਾਂ ‘ਤੇ ਵਹਿਸ਼ੀ ਢੰਗ ਨਾਲ ਜ਼ੁਲਮ ਢਾਹੇ ਗਏ ਸਨ, ਉਸ ਨੂੰ ਦਰਸਾਉਂਦੀਆਂ ਚਿੱਤਰ ਲਾਏਂ ਜਾਣ। ਉਹਨਾਂ ਕਿਹਾ ਕਿ ਸਿੱਖ ਦਰਦ ਨੂੰ ਦਰਸਾਉਂਦੇ ਚਿੱਤਰ ਅਤੇ ਅਸਲ ਤਸਵੀਰਾਂ ਸਿੱਖ ਅਜਾਇਬ ਘਰ ਦਾ ਹਿੱਸਾ ਬਨਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਰਬਾਰ ਸਾਹਿਬ ਹਮਲੇ ਦੀ 42ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: