Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਨੌਜਵਾਨ ਦੇ ਕਾਤਲ ਪੁਲਸ ਅਫਸਰਾਂ ਨੂੰ 26 ਸਾਲ ਬਾਅਦ ਹੋਈ ਉਮਰ ਕੈਦ ਦੀ ਸਜਾ

ਸਿੱਖ ਨੌਜਵਾਨ ਦੇ ਕਾਤਲ ਪੁਲਸ ਅਫਸਰਾਂ ਨੂੰ 26 ਸਾਲ ਬਾਅਦ ਹੋਈ ਉਮਰ ਕੈਦ ਦੀ ਸਜਾ

ਸਾਹਿਬਜਾਦਾ ਅਜੀਤ ਸਿੰਘ ਨਗਰ : ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਹਰਜੀਤ ਸਿੰਘ ਨੇ 1992 ਵਿੱਚ 22 ਸਾਲਾ ਸਿੱਖ ਨੌਜਵਾਨ ਹਰਜੀਤ ਸਿੰਘ ਗੋਰਾ ਨੂੰ ਝੂਠਾ ਪੁਲਸ ਮੁਕਾਬਲਾ ਬਣਾ ਕੇ ਮੁਕਾਉਣ ਦੇ ਦੋਸ਼ੀ ਸਾਬਕਾ ਪੁਲਸ ਇੰਸਪੈਕਟਰ ਗਿਆਨ ਸਿੰਘ ਅਤੇ ਸਾਬਕਾ ਏ.ਐਸ.ਆਈ ਨਰਿੰਦਰ ਸਿੰਘ ਮੱਲ੍ਹੀ ਨੂੰ ਭਾਰਤੀ ਸਜਾਵਲੀ ਦੀ ਧਾਰਾ-364 ‘ਚ ੳੇੁਮਰ ਕੈਦ ਦੀ ਸਜ਼ਾ ਅਤੇ 1 ਲੱਖ ਰਪਏ ਹਰਜੀਤ ਸਿੰਘ ਦੇ ਪਰਿਵਾਰ ਨੂੰ ਦੇਣ ਦਾ ਫੈਸਲਾ ਸੁਣਾਇਆ ਹੈ।

ਹਰਜੀਤ ਸਿੰਘ ਦੇ ਕਾਤਲ ਪੁਲਸ ਅਫਸਰ ਅਦਾਲਤ ਵਿੱਚੋਂ ਬਾਹਰ ਨਿਕਲਦੇ ਹੋਏ

ਨੌਜਵਾਨ ਦੇ ਪਰਿਵਾਰ ਵਲੋਂ ਵਕੀਲ ਸਰਦਾਰ ਸਤਨਾਮ ਸਿੰਘ ਬੈਂਸ ਨੇ ਦੱਸਿਆ ਕਿ 11 ਨਵੰਬਰ 1992 ਨੂੰ ਦਬੁਰਜੀ ਚੌਕੀ ਤਰਨਤਾਰਨ ਦਾ ਥਾਣੇਦਾਰ ਨਰਿੰਦਰ ਸਿੰਘ ਮੱਲ੍ਹੀ ਪੁਲਸ ਦੀ ਧਾੜ ਸਮੇਤ ਹਰਜੀਤ ਸਿੰਘ ਗੋਰਾ ਦੇ ਘਰ ਤੜਕੇ 4 ਵਜੇ ਆ ਪਹੁੰਚਿਆ ਅਤੇ ਹਰਜੀਤ ਸਿੰਘ ਤੇ ਉਸਦੇ ਪਿਤਾ ਬਲਵੀਰ ਸਿੰਘ ਦੀਆਂ ਅੱਖਾਂ ਉੱਤੇ ਪੱਟੀਆਂ ਬੰਨ੍ਹਕੇ ਘਰੋਂ ਚੁੱਕ ਲਿਆ, ਫੇਰ ਪਿਉ-ਪੁੱਤ ਦੋਹਾਂ ਨੂੰ ਵਿਜੇ ਨਗਰ ਥਾਣੇ ‘ਚ ਤੈਨਾਤ ਇੰਸਪੈਕਟਰ ਗਿਆਨ ਸਿੰਘ ਕੋਲ ਲੈ ਗਿਆ।

ਹਰਜੀਤ ਸਿੰਘ ਦੇ ਪਿਤਾ ਬਲਵੀਰ ਸਿੰਘ ਪੱਤਰਕਾਰਾਂ ਨੂੰ ਆਪਣੇ ਉੱਤੇ ਹੋਏ ਤਸ਼ਦੱਦ ਦੀ ਵਿਥਿਆ ਦੱਸਦੇ ਹੋਏ

ਪੁਲਸ ਨੇ ਪਿਤਾ ਬਲਵੀਰ ਸਿੰਘ ਨੂੰ 22 ਦਿਨ ਤਸੀਹੇ ਦੇਣ ਮਗਰੋਂ ਛੱਡ ਦਿੱਤਾ ਪਰ ਹਰਜੀਤ ਸਿੰਘ ਨੂੰ ਨਾ ਛੱਡਿਆ, ਇਸ ਮਗਰੋਂ ਹਰਜੀਤ ਸਿੰਘ ਦਾ ਕੋਈ ਥਹੁ-ਪਤਾ ਨਾ ਲੱਗਾ।

1992 ਵਿੱਚ ਪੁਲਸ ਵਲੋਂ ਲਾਪਤਾ ਕੀਤੇ ਗਏ 22 ਸਾਲਾ ਨੌਜਵਾਨ ਹਰਜੀਤ ਸਿੰਘ ਦੀ ਤਸਵੀਰ

 22 ਸਾਲਾ ਹਰਜੀਤ ਸਿੰਘ ਗੋਰਾ ਸ੍ਰੀ ਦਰਬਾਰ ਸਾਹਿਬ ਵਿਖੇ ਰਾਜ ਮਿਸਤਰੀ ਦਾ ਕੰਮ ਕਰਦਾ ਸੀ, ਉਸਦੇ ਵਿਆਹ ਨੂੰ ਹਾਲੇ ਸਾਲ ਹੀ ਹੋਇਆ ਸੀ ਜਦੋਂ ਪੁਲਸ ਨੇ ਉਸਨੂੰ ਮਾਰ ਦਿੱਤਾ। ਹਰਜੀਤ ਸਿੰਘ ਦੇ ਭਰਾ ਕੁਲਦੀਪ ਸਿੰਘ ਕਾਲੇ ਨੂੰ ਪੁਲਸ ਮੁਕਾਬਲੇ ਵਿੱਚ ਮਾਰਨ ਦਾ ਪਰਚਾ ਪੁਲਸ ਨੇ ਸੁਲਤਾਨਵਿੰਡ ਥਾਣੇ ਵਿੱਚ ਦਰਜ ਕੀਤਾ ਹੋਇਆ ਹੈ, ਪਰਿਵਾਰ ਨੇ ਇਸ ਮੁਕਾਬਲੇ ਦੀ ਜਾਂਚ ਲਈ ਵੀ ਮੰਗ ਕੀਤੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮੁਹਾਲੀ ਵਿਚ ਸਥਿਤ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ 1993 ਵਿੱਚ ਹੋਏ ਦੋ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸੱਤ ਵਿਅਕਤੀਆਂ — ਜਿਨ੍ਹਾਂ ਵਿੱਚ ਤਿੰਨ ਵਿਸ਼ੇਸ਼ ਪੁਲਿਸ ਅਧਿਕਾਰੀ (ਐਸ.ਪੀ.ਓ) ਵੀ ਸ਼ਾਮਲ ਸਨ —
ਸੀ.ਬੀ.ਆਈ. ਦੀ ਮੁਹਾਲੀ ਵਿਸ਼ੇਸ਼ ਅਦਾਲਤ ਦੇ ਜੱਜ ਆਰ. ਕੇ. ਗੁਪਤਾ ਨੇ 1992 ਦੇ ਇਕ ਮਾਮਲੇ ਵਿਚ ਤਿੰਨ ਸਿੱਖ ਨੌਜਵਾਨਾਂ ਨੂੰ ਵੱਖ ਵੱਖ ਥਾਵਾਂ ਤੋਂ ਅਗਵਾ ਕਰਕੇ ਝੂਠੇ ਪੁਲਿਸ ਮੁਕਾਬਲੇ 'ਚ
ਸੀ.ਬੀ.ਆਈ. ਦੀ ਮੁਹਾਲੀ ਵਿਸ਼ੇਸ਼ ਅਦਾਲਤ ਦੇ ਜੱਜ ਆਰ. ਕੇ. ਗੁਪਤਾ ਨੇ 1992 ਦੇ ਇਕ ਮਾਮਲੇ ਵਿਚ ਤਿੰਨ ਸਿੱਖ ਨੌਜਵਾਨਾਂ ਨੂੰ ਵੱਖ ਵੱਖ ਥਾਵਾਂ ਤੋਂ ਅਗਵਾ ਕਰਕੇ ਝੂਠੇ ਪੁਲਿਸ ਮੁਕਾਬਲੇ 'ਚ
ਅਡੀਸ਼ਨਲ ਸੈਸ਼ਨ ਜੱਜ ਪਰਮਿੰਦਰ ਸਿੰਘ ਰਾਏ ਗੁਰਦਾਸਪੂਰ ਨੇ 29 ਸਾਲ ਪੁਰਾਣੇ ਕੇਸ ਵਿੱਚ ਐਸ.ਆਈ ਚੰਨਣ ਸਿੰਘ ਅਤੇ ਏ.ਐਸ.ਆਈ ਤਰਲੋਕ ਸਿੰਘ ਨੂੰ ਧਾਰਾ 302 ਤਹਿਤ ੳਮਰ ਕੈਦ , ਧਾਰਾ 364 (ਅਗਵਾ)

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: