Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਫੈਡਰੇਸ਼ਨ ਯੂਕੇ ਵੱਲੋਂ 21 ਸਤੰਬਰ ਨੂੰ ਕਰਵਾਈ ਜਾ ਰਹੀ ਕਨਵੈਨਸ਼ਨ ਵਿੱਚ ਯੂਕੇ ਵਿੱਚ ਆ ਰਹੀਆਂ ਚੋਣਾਂ ਸਬੰਧੀ ਸਿੱਖ ਐਲਾਨਨਾਮਾ ਕੀਤਾ ਜਾਵੇਗਾ ਜਾਰੀ

ਸਿੱਖ ਫੈਡਰੇਸ਼ਨ ਯੂਕੇ ਵੱਲੋਂ 21 ਸਤੰਬਰ ਨੂੰ ਕਰਵਾਈ ਜਾ ਰਹੀ ਕਨਵੈਨਸ਼ਨ ਵਿੱਚ ਯੂਕੇ ਵਿੱਚ ਆ ਰਹੀਆਂ ਚੋਣਾਂ ਸਬੰਧੀ ਸਿੱਖ ਐਲਾਨਨਾਮਾ ਕੀਤਾ ਜਾਵੇਗਾ ਜਾਰੀ

Amrik-Singh-199x300ਲੰਡਨ (15 ਸਤੰਬਰ, 2014): ਇੰਗਲੈਡ ਵਿੱਚ ਪਿਛਲੇ ਲੰਮੇ ਸਮੇਂ ਤੋਂ ਸਿੱਖਾਂ ਦੇ ਕੌਮੀ ਮਸਲਿਆਂ ‘ਤੇ ਗੰਭੀਰਤਾ ਨਾਲ ਕੰਮ ਕਰ ਰਹੀ ਸਿੱਖ ਫੈਡਰੇਸ਼ਨ ਯੂਕੇ ਵੱਲੋਂ ਇੰਗਲੈਡ ਵਿੱਚ ਅਗਲੇ ਸਾਲ ਅੰਦਰ ਹੋਣ ਵਾਲੀਆਂ ਚੋਣਾਂ ਦੇ ਮੱਦੇ ਨਜ਼ਰ ਸਿੱਖ ਕੌਮ ਵੱਲੋਂ ਰਣਨੀਤੀ ਤਿਆਰ ਕਰਨ ਲਈ ਸਾਲਾਨਾ ਕਨਵੈਨਸ਼ਨ 21 ਸਤੰਬਰ ਨੂੰ ਗੁਰੂ ਨਾਨਕ ਗੁਰਦੁਆਰਾ ਸੈਜ਼ਲੀ ਸਟਰੀਟ ਵੁਲਵਰਹੈਂਪਟਨ ਵਿਖੇ ਕਰਵਾਈ ਜਾ ਰਹੀ ਹੈ ।

ਇਸ ਮੌਕੇ ਜਿੱਥੇ ਇੰਗਲੈਂਡ ਦੀਆਂ ਰਾਜਨੀਤਕ ਪਾਰਟੀਆ ਦੇ ਨੁਮਾਇੰਦੇ ਹਿੱਸਾ ਲੈਣਗੇ, ਉੱਥੇ ਹੀ ਦੇਸ਼-ਵਿਦੇਸ਼ ਤੋਂ ਸਿੱਖ ਆਗੂ ਅਤੇ ਸਿੱਖ ਸੰਗਤਾਂ ਵੱਡੀ ਗਿਣਤੀ ਵਿਚ ਪਹੁੰਚਣਗੀਆਂ।

ਕਨਵੈਨਸ਼ਨ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਅਮਰੀਕ ਸਿੰਘ ਗਿੱਲ ਅਤੇ ਭਾਈ ਦਬਿੰਦਰਜੀਤ ਸਿੰਘ ਨੇ ਕਿਹਾ ਕਿ ਇਸ ਮੌਕੇ ਅਗਲੇ ਵਰ੍ਹੇ ਹੋਣ ਵਾਲੀਆਂ ਪਾਰਲੀਮੈਂਟਰੀ ਚੋਣਾਂ ਸਬੰਧੀ ਸਿੱਖ ਮੁੱਦਿਆਂ ‘ਤੇ ਚੋਣ ਮੈਨੀਫੈਸਟੋ ਜਾਰੀ ਕੀਤਾ ਜਾਵੇਗਾ, ਜਿਸ ਵਿਚ ਜੂਨ 1984 ਦੇ ਮੌਕੇ ਬਰਤਾਨੀਆ ਸਰਕਾਰ ਦੀ ਭੂਮਿਕਾ ਅਤੇ ਅੰਤਰਰਾਸ਼ਟਰੀ ਜਾਂਚ ਦੀ ਮੰਗ, ਸੰਸਾਰ ਜੰਗ ਦੇ ਸਿੱਖ ਸ਼ਹੀਦਾਂ ਦੀ ਯਾਦਗਰ ਦੀ ਉਸਾਰੀ, ਪੰਜ ਕਕਾਰਾਂ ਅਤੇ ਦਸਤਾਰ ਦੀਆਂ ਮੁਸ਼ਕਿਲਾਂ ਤੋਂ ਇਲਾਵਾ ਸਿੱਖ ਮੁੱਦਿਆਂ ਅਤੇ ਮੰਗਾਂ ਬਾਰੇ ਜ਼ਿਕਰ ਹੋਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨਵੀ ਸਰਕਾਰ ਨੂੰ ਜਗਤਾਰ ਸਿੰਘ ਜੱਗੀ ਜੌਹਲ ਨੂੰ ਰਸਮੀ ਤੌਰ ’ਤੇ ਰਾਜਦੂਤੀ ਸੁਰੱਖਿਆ ਦੇਣ ਦੀ ਅਪੀਲ ਕੀਤੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਇਸ ਨਾਲ ਮਾਮਲਾ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਨੇ ਸੰਯੁਕਤ ਰਾਸ਼ਟਰ ਦੀ ੮੧ਵੀਂ ਮਹਾਸਭਾ ਦੌਰਾਨ ਸਿੱਖ ਸਵੈ-ਨਿਰਣਾ ਅਤੇ ਸਿਆਸੀ ਹੱਕਾਂ ਦਾ ਮੁੱਦਾ ਉਠਾਇਆ।
ਸਿੱਖ ਫੈਡਰੇਸ਼ਨ (ਯੂ.ਕੇ.) ਨੇ ਬਰਤਾਨੀਆ ਸਰਕਾਰ ’ਤੇ ਸਿੱਖਾਂ ਵਿਰੁੱਧ ਨਫ਼ਰਤੀ ਅਪਰਾਧਾਂ ਨੂੰ ਨਸਲੀ ਅਤੇ ਧਾਰਮਿਕ ਨਫ਼ਰਤ ਦੇ ਆਮ ਅੰਕੜਿਆਂ ਵਿੱਚ ਲੁਕਾਉਣ ਦਾ ਦੋਸ਼ ਲਾਇਆ ਹੈ। ਲਿਵਰਪੂਲ ਵਿੱਚ ਲੇਬਰ ਪਾਰਟੀ ਦੀ
ਦਲ ਖ਼ਾਲਸਾ ਨੇ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਪੱਤਰ ਲਿਖ ਕੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ, ਅਟਾਰੀ-ਵਾਹਗਾ ਰਾਹੀਂ ਵਪਾਰ ਬਹਾਲ ਕਰਨ ਅਤੇ ਵਿਦੇਸ਼ਾਂ ਵਿੱਚ ਸਿੱਖ ਸਿਆਸੀ ਕਾਰਕੁਨਾਂ ਨੂੰ ਨਿਸ਼ਾਨਾ ਬਣਾਏ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: