Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਰੈਫਰੈਂਸ ਲਾਇਬਰੇਰੀ ਨੂੰ ਵਾਪਿਸ ਹਾਸਿਲ ਕਰਨ ਲਈ ਯਤਨਸ਼ੀਲ ਹੋਵੋ: ਭਾਈ ਸਤਨਾਮ ਸਿੰਘ ਖੰਡੇਵਾਲਾ

ਸਿੱਖ ਰੈਫਰੈਂਸ ਲਾਇਬਰੇਰੀ ਨੂੰ ਵਾਪਿਸ ਹਾਸਿਲ ਕਰਨ ਲਈ ਯਤਨਸ਼ੀਲ ਹੋਵੋ: ਭਾਈ ਸਤਨਾਮ ਸਿੰਘ ਖੰਡੇਵਾਲਾ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਅੰਮ੍ਰਿਤਸਰ ਵਿਖੇ ਪੰਜ ਪਿਆਰੇ ਸਿੰਘਾਂ ਲਈ ਦਫਤਰ ਦੇ ਉਦਘਾਟਨ ਮੌਕੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਪੰਜ ਪਿਆਰੇ ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੱਜੀਆਂ, ਭਾਈ ਤਰਲੋਕ ਸਿੰਘ, ਭਾਈ ਮੇਜਰ ਸਿੰਘ ਅਤੇ ਭਾਈ ਮੰਗਲ ਸਿੰਘ ਨੇ ਵਿਸ਼ਵ ਭਰ ਵਿੱਚ ਵੱਸਦੇ ਸਿੱਖਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਲੁੱਟੀ ਗਈ ਸਿੱਖ ਰੈਫਰੈਂਸ ਲਾਇਬਰੇਰੀ ਦੇ ਵਡਮੁੱਲੇ ਖਜਾਨੇ ਨੂੰ ਵਾਪਿਸ ਹਾਸਿਲ ਕਰਨ ਲਈ ਯਤਨਸ਼ੀਲ ਹੋਣ।

ਪਿੰਡ ਤਿਲੋਕੇਵਾਲਾ ਦੇ ਗੁਰਦੁਆਰੇ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋੲੇ ਭਾਈ ਸਤਨਾਮ ਸਿੰਘ ਖੰਡੇਵਾਲਾ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋੲੇ ਭਾਈ ਸਤਨਾਮ ਸਿੰਘ ਖੰਡੇਵਾਲਾ (ਫਾਈਲ ਫੋਟੋ)

ਸੰਗਤਾਂ ਦੇ ਸਨਮੁਖ ਮਤੇ ਪੜ੍ਹਦਿਆਂ ਪੰਜ ਪਿਆਰੇ ਸਿੰਘਾਂ ਨੇ ਦੁਹਰਾਇਆ ਕਿ ਫੌਜੀ ਹਮਲੇ ਦੌਰਾਨ ਸਿੱਖ ਰੈਫਰੈਂਸ ਲਾਇਬਰੇਰੀ ਨੂੰ ਭਾਰਤੀ ਫੌਜ ਅਤੇ ਕੇਂਦਰੀ ਜਾਂਚ ਬਿਊਰੋ ਵਲੋਂ ਲੁਟਿਆ ਜਾਣਾ ਕੇਂਦਰ ਸਰਕਾਰ ਦੀ ਸਿੱਖ ਮਾਰੂ ਸਾਜਿਸ਼ ਦਾ ਇੱਕ ਹਿੱਸਾ ਹੈ। ਉਨ੍ਹਾਂ ਐਲਾਨ ਕੀਤਾ ਕਿ ਸਿੱਖ ਰੈਫਰੈਂਸ ਲਾਇਬਰੇਰੀ ਦੇ ਵੱਡਮੁੱਲੇ ਖਜ਼ਾਨੇ ਨੂੰ ਹਾਸਿਲ ਕਰਨ ਲਈ ਸੰਯੁਕਤ ਰਾਸ਼ਟਰ ਸੰਘ ਤੀਕ ਪਹੁੰਚ ਬਣਾਈ ਜਾਵੇਗੀ। ਇਸ ਰੈਫਰੈਂਸ ਲਾਇਬਰੇਰੀ ਦਾ ਖਜ਼ਾਨਾ ਹਾਸਿਲ ਕਰਨਾ ਜੂਨ 84 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਾ ਇੱਕ ਹਿੱਸਾ ਹੋਵੇਗਾ।

ਇਕ ਹੋਰ ਮਤੇ ਵਿੱਚ ਪੰਜ ਪਿਆਰੇ ਸਿੰਘਾਂ ਨੇ ਸਮੂੰਹ ਨਾਨਕ ਨਾਮ ਲੇਵਾ ਸਿੱਖਾਂ ਨੂੰ ਹੁਕਮ ਰੂਪੀ ਬੇਨਤੀ ਕੀਤੀ ਕਿ ਸ਼ੋਸ਼ਲ ਮੀਡੀਆ ’ਤੇ ਕਿਸੇ ਵੀ ਸਿੱਖ ਖਿਲਾਫ ਕੋਈ ਭੱਦੀ ਸ਼ਬਦਾਵਲੀ ਜਾਂ ਤਸਵੀਰ ਦੀ ਵਰਤੋਂ ਨਾ ਕੀਤੀ ਜਾਏ। ਉਨ੍ਹਾਂ ਕਿਹਾ ਅਜਿਹਾ ਕਰਕੇ ਅਸੀਂ ਖੁਦ ਸੰਸਾਰ ਦੇ ਲੋਕਾਂ ਮੂਹਰੇ ਆਪਣਾ ਤਮਾਸ਼ਾ ਆਪ ਪੇਸ਼ ਕਰਦੇ ਹਾਂ।

ਬਾਅਦ ਵਿੱਚ ਪੱਤਰਕਾਰਾਂ ਵਲੋਂ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਕਿਹਾ ਕਿ ਪੰਜ ਪਿਆਰੇ ਸਿੰਘਾਂ ਵਲੋਂ ਭਾਈ ਅਮਰੀਕ ਸਿੰਘ ਦੀ ਜਥੇਦਾਰੀ ਰੱਦ ਕਰਨ ਦਾ ਸਵਾਲ ਤਾਂ ਹੋਵੇ ਜੇ ਉਨ੍ਹਾਂ ਵਲੋਂ ਅਜਿਹੀ ਕੋਈ ਮਾਨਤਾ ਦਿੱਤੀ ਗਈ ਹੋਵੇ।

ਇਸੇ ਦੌਰਾਨ ਅਖੰਡ ਕੀਰਤਨੀ ਜਥਾ ਵਲੋਂ ਮੁਖ ਮੰੰਤਰੀ ਪਰਕਾਸ਼ ਸਿੰਘ ਬਾਦਲ ਨੂੰ ਸਿਰੋਪਾਉ ਦੇਣ ਤੋਂ ਇਨਕਾਰ ਕਰਨ ਵਾਲੇ ਅਰਦਾਸੀਆ ਭਾਈ ਬਲਬੀਰ ਸਿੰਘ ਨੂੰ ਇੱਕ ਲੱਖ ਰੁਪਏ ਭੇਟ ਕੀਤੇ ਗਏ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਮੇਜਰ ਸਿੰਘ, ਭਾਈ ਸਤਨਾਮ ਸਿੰਘ ਝੱਜੀਆਂ, ਭਾਈ ਤਰਲੋਕ ਸਿੰਘ ਅਤੇ ਭਾਈ ਮੰਗਲ ਸਿੰਘ ਨੇ ਕਿਹਾ ਕਿ ਬਾਦਲ ਸਰਕਾਰ ਨੇ ਤਾਂ ਬੇਅਦਬੀ
ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰਿਆਂ ਵਲੋਂ ਅੰਮ੍ਰਿਤਸਰ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਨਵਾਂ ਦਫਤਰ ਖੋਲ੍ਹਿਆ ਗਿਆ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਭਾਈ ਸਤਨਾਮ
ਡੇਰਾ ਸਿਰਸਾ ਮੁਖੀ ਨੂੰ ਦਿੱਤੀ ਬਿਨ ਮੰਗੀ ਮੁਆਫੀ ਮਾਮਲੇ ਤੇ ਜਥੇਦਾਰਾਂ ਦੇ ਬਾਈਕਾਟ ਦਾ ਸੱਦਾ ਦੇਣ ਵਾਲੇ ਪੰਜ ਪਿਆਰੇ ਸਿੰਘਾਂ ਨੇ ਕਿਹਾ ਹੈ ਕਿ ਖਾਲਸਾ ਪੰਥ ਦੇ ਮਾਣ-ਸਨਮਾਨ ਦਾ ਕਤਲ
ਅਮਰੀਕਾ ਦੇ ਸੂਬੇ ਵਰਜੀਨੀਆ ਵਿਖੇ ਅੰਮ੍ਰਿਤ ਸੰਚਾਰ ਮੌਕੇ ਸਿਰਫ ਦੋ ਬਾਣੀਆਂ ਪੜ੍ਹਕੇ ਮਰਿਆਦਾ ਨਾਲ ਕੀਤੇ ਖਿਲਵਾੜ ਦਾ ਗੰਭੀਰ ਨੋਟਿਸ ਲੈਂਦਿਆਂ ਸਾਲ 2015 ਵਿੱਚ ਸਿੱਖ ਕੌਮ ਨੂੰ ਧਾਰਮਿਕ ਸੇਧ ਦੇਣ ਹਿੱਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: