Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖਾਂ ਦੇ ਕਾਤਲ ਪੁਲਿਸ ਅਫਸਰਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੂੰ ਸਿੱਖ ਕਤਲੇਆਮ ਲਈ ਇਨਸਾਫ ਮੰਗਣ ਦਾ ਕੋਈ ਅਧਿਕਾਰ ਨਹੀਂ: ਖਾਲੜਾ ਮਿਸ਼ਨ

ਸਿੱਖਾਂ ਦੇ ਕਾਤਲ ਪੁਲਿਸ ਅਫਸਰਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੂੰ ਸਿੱਖ ਕਤਲੇਆਮ ਲਈ ਇਨਸਾਫ ਮੰਗਣ ਦਾ ਕੋਈ ਅਧਿਕਾਰ ਨਹੀਂ: ਖਾਲੜਾ ਮਿਸ਼ਨ

izhar-badal1 (1)

ਅੰਮ੍ਰਿਤਸਰ (1 ਅਕਤੂਬਰ, 2014): ਅਕਾਲੀ ਭਾਜਪਾ ਗੱਠਜੋੜ ਵਿੱਚ ਆਈ ਤਰੇੜ ਤੋਂ ਬਾਅਦ ਗਰਮਾ ਰਹੇ ਸਿਆਸੀ ਮਾਹੋਲ ਵਿੱਚ ਅੱਜ ਖਾਲੜਾ ਮਿਸ਼ਨ ਆਰਗੇਨਾਈਜ਼ੇਨ ਨੇ ਪੰਜਾਬ ਦੇ ਮੱਖ ਮੰਤਰੀ ਅਤੇ ਅਕਾਲੀ ਦਲ ਦਾ ਲੰਮੇ ਸਮੇਂ ਤੋਂ ਪ੍ਰਧਾਨ ਰਹੇ ਪ੍ਰਕਾਸ਼ ਸਿੰਘ ਬਾਦਲ ਦੀਆਂ ਪੰਥ ਵਿਰੋਧੀ ਕਾਰਵਾਈਆਂ ਦੇ ਬਖੀਏ ੳੇੁਧੇੜਦਾ ਇੱਕ ਖੁੱਲਾ ਪੱਤਰ ਜਾਰੀ ਕੀਤਾ ਗਿਆ।

ਪ੍ਰਕਾਸ਼ ਸਿੰਘ ਬਾਦਲ ਦੇ ਨਾਮ ਜਾਰੀ ਪੱਤਰ ਵਿੱਚ ਉਸ ਤੋਂ ਪੁਛਿਆ ਗਿਆ ਬਾਬਾ ਬੂਝਾ ਸਿੰਘ ਵਰਗਿਆਂ ਦੇ ਝੂਠੇ ਮੁਕਾਬਲੇ ਬਣਾ ਕੇ, 25000 ਸਿੱਖ ਨੋਜ਼ਵਾਨਾਂ ਦੇ ਝੂਠੇ ਮੁਕਾਬਲਿਆਂ ਦੀ ਪੜਤਾਲ ਬੰਦ ਕਰਵਾ ਕੇ , ਝੂਠੇ ਮੁਕਾਬਲਿਆਂ ਦੇ ਦੋਸ਼ੀਆਂ ਸੁਮੇਧ ਸੈਣੀ ਨੂੰ ਪੰਜਾਬ ਦਾ ਪੁਲਿਸ ਮੁੱਖੀ ਲਾਉਣਾ ਅਤੇ ਅਜ਼ਹਾਰ ਆਲਮ ਵਰਗੇ ਸਿੱਖਾਂ ਦੇ ਕਾਤਲਾਂ ਨੂੰ ਪਾਰਟੀ ਦੇ ਅਹਿਮ ਅਹੁਦੇ ਬਖਸ਼ਕੇ ਪੁਸ਼ਤਪਨਾਹੀ ਕਰਨ ਵਾਲਿਆਂ ਨੂੰ ਦਿੱਲੀ ਸਿੱਖ ਕਤਲੇਆਮ ਲਈ ਇਨਸਾਫ ਦੀ ਮੰਗ ਕਰਨ ਦਾ ਕੋਈ ਅਧਿਕਾਰ ਨਹੀਂ।

ਮੁੱਖ ਮੰਤਰੀ ਸ੍ਰ ਪ੍ਰਕਾਸ਼ ਸਿੰਘ ਬਾਦਲ ਦੇ ਨਾਮ ਖੁੱਲੀ ਚਿੱਠੀ ਜਾਰੀ ਕਰਦਿਆ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਪ੍ਰਧਾਨ ਸ੍ਰ ਹਰਮਨਬੀਰ ਸਿੰਘ ਸਰਹਾਲੀ, ਮੀਤ ਪ੍ਰਧਾਨ ਸ੍ਰ ਵਿਰਸਾ ਸਿੰਘ ਬਹਿਲਾ, ਸਪੋਕਸਮੈਂਨ ਸਤਵਿੰਦਰ ਸਿੰਘ ਪਲਾਸੌਰ, ਐਡਵੋਕੇਟ ਜਗਦੀਪ ਸਿੰਘ ਰੰਧਾਵਾ ਜ਼ਿਲ੍ਹਾ ਪ੍ਰਧਾਨ ਪੰਜਾਬ ਮਨੁੱਖੀ ਐਂਡ ਡੈਮੋਕਰੇਟਿਕ ਰਾਈਟਸ ਅਤੇ ਐਡਵੋਕੇਟ ਬਲਵੰਤ ਸਿੰਘ ਢਿੱਲੋ ਪ੍ਰਧਾਨ ਲਾਇਰਜ ਫਾਰ ਜਸਟਿਸ ਨੇ ਸਾਂਝੇ ਤੌਰ ‘ਤੇ ਕਿਹਾ ਕਿ ਅੱਜ ਪੰਜਾਬ ਦਾ ਬੱਚਾ ਬੱਚਾ ਤੇ ਸਿੱਖ ਪੰਥ ਬਾਦਲ ਦੀਆਂ ਰਾਜਨੀਤਿਕ ਚਾਲਾਂ ਨੂੰ ਸਮਝ ਚੁੱਕਾ ਹੈ ਅਤੇ ਖਾਲਸਾ ਪੰਥ ਦੀ ਕਚਹਿਰੀ ਵਿੱਚ ਮੁੱਖ ਮੰਤਰੀ ਸ੍ਰ ਪ੍ਰਕਾਸ਼ ਸਿੰਘ ਆਪਣੇ ਕਾਰਨਾਮਿਆ ਦਾ ਜਵਾਬ ਦੇ ਸਕਣਗੇ।

ਸੁਖਬੀਰ ਬਾਦਲ ਨਾਲ ਸੁਮੇਧ ਸੈਣੀ ਦੀ ਇੱਕ ਤਸਵੀਰ
ਸੁਖਬੀਰ ਬਾਦਲ ਨਾਲ ਸੁਮੇਧ ਸੈਣੀ ਦੀ ਇੱਕ ਤਸਵੀਰ

ਉਨ੍ਹਾਂ ਨੇ ਬਾਦਲ ਵੱਲੋਂ ਆਪਣਾ ਰਾਜਨੀਤਿਕ ਜੀਵਨ ਬਚਾਉਣ ਲਈ ਅਤੇ ਸ਼੍ਰੀ ਦਰਬਾਰ ਸਾਹਿਬ ਉੱਪਰ ਜੂਨ 84 ਦੇ ਫੌਜੀ ਹਮਲੇ ਸਮੇਂ ਸੰਤ ਜ਼ਰਨੈਲ ਸਿੰਘ ਭਿੰਡਰਾਵਾਲਿਆਂ ਦਾ ਜੀਵਨ ਖਤਮ ਕਰਨ ਲਈ, ਹਰਿਮੰਦਰ ਸਾਹਿਬ ਸਮੂਹ ਵਿੱਚੋਂ ਫੌਜੀ ਹਮਲੇ ਦੇ ਨਿਸ਼ਾਨ ਮਿਟਾਉਣ ਦਾ ਦੋਸ਼ ਲਾਉਦਿਆਂ, ਬਾਦਲ ਤੋਂ ਇਸਦਾ ਪੰਧ ਦੀ ਕਚਿਹਿਰੀ ਵਿੱਚ ਜਬਾਬ ਮੰਗਿਆ।

ਪੱਤਰ ਵਿੱਚ ਮੁੱਖ ਮੰਤਰੀ ਬਾਦਲ ਤੋਂ ਇਸ ਗੱਲ ਦਾ ਜਬਾਬ ਵੀ ਮੰਗਿਆ ਕਿ ਉਸਨੇ 1997 ਵਿੱਚ ਪੰਜਾਬ ਦਾ ਰਾਜ ਭਾਗ ਸਿੱਖ ਪੰਥ ਨਾਲ ਠੱਗੀ ਮਾਰ ਕੇ ਹਥਿਆ ਲਿਆ ਸੀ ਕਿ ਪੰਜਾਬ ਅੰਦਰ ਮਨੁੱਖੀ ਅਧਿਕਾਰਾਂ ਦੇ ਘਾਣ ਦੀ ਪੜਤਾਲ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣਗੀਆਂ। ਪਰ ਸਾਰਾ ਅਮਲ ਇਸ ਦੇ ਉਲਟ ਹੋਇਆ ਜਦੋਂ ਜਸਟਿਸ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਬਣਿਆ ਪ੍ਰਾਈਵੇਟ ”ਲੋਕ ਕਮਿਸ਼ਨ” ਵੀ ਬੰਦ ਕਰਾ ਦਿੱਤਾ ਅਤੇ ਦੋਸ਼ੀਆਂ ਨੂੰ ਦੁੱਧ ਧੋਤੇ ਦੱਸਣਾ ਸ਼ੁਰੂ ਕਰ ਦਿੱਤਾ ਅਤੇ ਇਸੇ ਲੜੀ ਤਹਿਤ ਪੰਜਾਬ ਦਾ ਡੀ.ਜੀ.ਪੀ ਸੁਮੇਧ ਸੈਣੀ ਲਗਾਇਆ ਹੈ ਅਤੇ ਇਜ਼ਹਾਰ ਆਲਮ ਨੂੰ ਅਕਾਲੀ ਦਲ ਬਾਦਲ ਦਾ ਮੀਤ ਪ੍ਰਧਾਨ ਬਣਾਇਆ ਜਦੋਂ ਕਿ ਦੋਵੇਂ ਪੁਲਿਸ ਅਧਿਕਾਰੀ ਐਨਕਾਉਂਟਰ ਸਪੈਸ਼ਲਿਸਟ ਦੇ ਤੌਰ ਤੇ ਜਾਣੇ ਜਾਂਦੇ ਹਨ।

ਪੱਤਰ ਦੇ ਅੰਤ ਵਿੱਚ ਉਨ੍ਹਾਂ ਕਿਹਾ ਕਿ ਹੁਣ ਸਮਾਂ ਬਹੁਤ ਬਦਲ ਚੁੱਕਾ ਹੈ, ਪੰਜਾਬ ਦੇ ਲੋਕ ਪੰਜਾਬ ਦੀ ਲੁੱਟ ਤੇ ਕੁੱਟ ਦਾ ਹਿਸਾਬ ਮੰਗਣ ਵਾਲੇ ਹਨ, ਕਾਂਗਰਸੀ ਭਾਜਪਾਈ ਸਭ ਦੋਸ਼ੀਆਂ ਦੀ ਕਤਾਰ ਵਿੱਚ ਖੜੇ ਹੋਣਗੇ। ਜਿਹਨਾਂ ਕੋਲੋ ਇਨਸਾਫ ਦੀ ਕੋਈ ਆਸ ਨਹੀ ਹੈ, ਪਰ ਹਨੇਰਾ ਜਾਣ ਵਾਲਾ ‘ਤੇ ਸਵੇਰਾ ਹੋਣ ਵਾਲਾ ਹੈ, ਸੱਚ ਦੇ ਸੂਰਜ ਨੇ ਝੂਠ ਦੀ ਧੁੰਦ ਹਟਾ ਸਕਦੀ।

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਵੱਲੋ ਬਾਦਲ ਨੂੰ ਪੁੱਛੇ ਗਏ ਸਵਾਲਾਂ ਦਾ ਜਵਾਬ ਦੇਣਾ ਸ੍ਰ ਬਾਦਲ ਲਈ ਔਖਾ ਹੀ ਨਹੀ ਸਗੋਂ ਨਾ ਮੁਮਕਿਨ ਵੀ ਹੋਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: