Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖਾਂ ਪ੍ਰਤੀ ਜਿਆਦਾਤਰ ਅਮਰੀਕੀਆਂ ਨੂੰ ਪਤਾ ਨਾ ਹੋਣ ਬਾਰੇ ਸਰੋਮਣੀ ਕਮੇਟੀ ਨੇ ਜਤਾਈ ਚਿੰਤਾ

ਸਿੱਖਾਂ ਪ੍ਰਤੀ ਜਿਆਦਾਤਰ ਅਮਰੀਕੀਆਂ ਨੂੰ ਪਤਾ ਨਾ ਹੋਣ ਬਾਰੇ ਸਰੋਮਣੀ ਕਮੇਟੀ ਨੇ ਜਤਾਈ ਚਿੰਤਾ

ਅੰਮਿ੍ਤਸਰ (28, ਜਨਵਰੀ 2025): ਅਮਰੀਕਾ ਦੀ ਨੈਸ਼ਨਲ ਸਿੱਖ ਕੰਪੇਨ ਵੱਲੋਂ ਕਰਵਾਏ ਸਰਵੇਖਣ ਦੌਰਾਨ ਸਿੱਖਾਂ ਦੀ ਪਹਿਚਾਣ ਸਬੰਧੀ ਜ਼ਿਆਦਾਤਰ ਅਮਰੀਕੀ ਮੂਲ ਨਿਵਾਸੀਆਂ ਨੂੰ ਪਤਾ ਨਾ ਹੋਣ ਦਾ ਖੁਲਾਸਾ ਹੋਣ ‘ਤੇ ਚਿੰਤਾ ਜਿਤਾਉਂਦਿਆਂ ਪ੍ਰਧਾਨ ਸ਼ੋ੍ਰਮਣੀ ਕਮੇਟੀ ਅਵਤਾਰ ਸਿੰਘ ਨੇ ਕਿਹਾ ਹੈ ਕਿ ਅਮਰੀਕਾ ਦੀ ਤਰੱਕੀ ‘ਚ ਜਿਥੇ ਸਿੱਖਾਂ ਦਾ ਵਿਸ਼ੇਸ਼ ਯੋਗਦਾਨ ਹੈ ।

US-SIkhਵੱਖਰੀ ਪਹਿਚਾਣ ਦੇ ਮੁੱਦੇ ‘ਤੇ ਸਿੱਖਾਂ ਨੂੰ ਦੇਸ਼ ਦੇ ਸੰਵਿਧਾਨ ‘ਚ ਸੋਧ ਕਰਵਾਉਣ ਲਈ ਜਾਰੀ ਯਤਨਾਂ ਦੇ ਨਾਲ-ਨਾਲ ਵਿਸ਼ਵ ਵਿਸ਼ੇਸ਼ਕਰ ਅਮਰੀਕਾ ‘ਚ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਸਬੰਧੀ ਜਿਥੇ ਸ਼ੋ੍ਰਮਣੀ ਕਮੇਟੀ ਵੱਲੋਂ ਅਮਰੀਕਾ ‘ਚ ਸਿੱਖ ਪਹਿਚਾਣ ‘ਤੇ ਹੋਏ ਅਧਿਐਨ ਦੇ ਨਾਕਾਰਾਤਮਿਕ ਨਤੀਜਿਆਂ ‘ਤੇ ਚਿੰਤਾ ਦਰਸਾਈ ਗਈ ਹੈ, ਓਥੇ ਆਪਣੀ ਭਾਰਤ ਫੇਰੀ ਮੌਕੇ ਅਮਰੀਕੀ ਰਾਸ਼ਟਰਪਤੀ ਵੱਲੋਂ ਭਾਰਤ ‘ਚ ਧਾਰਮਿਕ ਆਜ਼ਾਦੀ ਦੇਣ ਦੇ ਮੁੱਦੇ ਦੀ ਵਕਾਲਤ ਕਰਨ ਦਾ ਅਮਰੀਕਨ ਸਿੱਖ ਸੰਸਥਾਵਾਂ ਵੱਲੋਂ ਸਵਾਗਤ ਕੀਤਾ ਗਿਆ ਹੈ ।

 ਇਸ ਦੌਰਾਨ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਸਥਾ ਦੇ ਪ੍ਰਧਾਨ ਸ: ਜਸਵੰਤ ਸਿੰਘ ਹੋਠੀ ਅਤੇ ਕੁਆਰਡੀਨੇਟਰ ਡਾ: ਪਿ੍ਤਪਾਲ ਸਿੰਘ ਨੇ ਸ੍ਰੀ ਓਬਾਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਦੀ ਧਾਰਾ 25 ਨੂੰ ਧਾਰਮਿਕ ਆਜ਼ਾਦੀ ਦੇ ਮੁਕੰਮਲ ਪ੍ਰਚਾਰ ਲਈ ਅਪਨਾਉਣ ਸਬੰਧੀ ਭਾਰਤ ਨੂੰ ਸਲਾਹ ਦੇਣ ਨਾਲ ਸਿੱਖਾਂ ਦੀ ਵੱਖਰੀ ਕੌਮ ਦੱਸਣ ਸਬੰਧੀ ਮੰਗ ਦੀ ਵੀ ਜਾਇਜ਼ਤਾ ਪੁਸ਼ਟ ਹੁੰਦੀ ਹੈ ।

ਮੱਕੜ ਨੇ ਦਾਅਵਾ ਕੀਤਾ ਕਿ ਸ਼ੋ੍ਰਮਣੀ ਕਮੇਟੀ ਯੂਬਾ ਸਿਟੀ ਵਿਖੇ ਕੌਮਾਂਤਰੀ ਸਿੱਖ ਕੇਂਦਰ ਖੋਲ੍ਹ ਕੇ ਅਜਿਹੇ ਯਤਨਾਂ ਨੂੰ ਹੀ ਅਮਲੀ ਰੂਪ ਦੇਣ ਦੀ ਕੋਸ਼ਿਸ਼ ‘ਚ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 32ਵਾਂ ਖਾਲਸਾਈ ਜਲੌਅ (ਸਿੱਖ ਡੇਅ ਪਰੇਡ), ਜੋ ਕਿ ਅਪਰੈਲ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਨੂੰ ਕੱਢਿਆ ਜਾਂਦਾ ਹੈ, ਇਸ
22 ਮਈ, 2018 ਨੂੰ ਟਰਲੋਕ ਸ਼ਹਿਰ ਦੀ ਕਾਉਂਸਲ ਵਲੋਂ ਮੇਅਰ ਗੈਰੀ ਸੋਇਸੇਥ ਦੇ ਦਸਤਖਤਾਂ ਹੇਠ ਪ੍ਰਵਾਨ ਕੀਤੇ ਗਏ ਮਤੇ ਵਿਚ ਜੂਨ 1984 ਨੂੰ ਪੰਜਾਬ 'ਤੇ ਹੋਏ ਭਾਰਤੀ ਫੌਜੀ ਹਮਲੇ ਦੌਰਾਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: