Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖਿਆ ਮੰਤਰੀ ਨੇ 599 ਉਸਤਾਦਾਂ ਨੂੰ ਵੰਡੀਆਂ ਨੌਕਰੀਆਂ

ਸਿੱਖਿਆ ਮੰਤਰੀ ਨੇ 599 ਉਸਤਾਦਾਂ ਨੂੰ ਵੰਡੀਆਂ ਨੌਕਰੀਆਂ

ਚੰਡੀਗੜ੍ਹ/ਮੋਹਾਲੀ : ਪੰਜਾਬ ਦੇ ਸਿੱਖਿਆ ਮੰਤਰੀ ਓਮਪ੍ਰਕਾਸ਼ ਸੋਨੀ ਨੇ ਅੱਜ 257 ਅੰਗਰੇਜ਼ੀ  ਅਤੇ 342 ਹਿੰਦੀ ਵਿਸ਼ੇ ਦੇ ਉਸਤਾਦਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ। ਇਸ ਦੇ ਨਾਲ ਹੀ ਉਹਨਾਂ 6 ਕਲਰਕਾਂ, 3 ਲਾਇਬ੍ਰੇਰੀ ਮੁਲਾਜ਼ਮਾਂ, ਐੱਸ.ਐਲ.ਏ ਅਤੇ 16 ਚੌਥੇ ਦਰਜੇ ਦੇ ਮੁਲਾਜ਼ਮ ਹਮਦਰਦੀ ਕੋਟੇ ‘ਚ ਭਰਤੀ ਕੀਤੇ। ਜ਼ਿਕਰਯੋਗ ਹੈ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 3582 ਵਿਚੋਂ 2082 ਉਸਤਾਦਾਂ ਨੂੰ ਹੀ ਨਿਯੁਕਤੀ ਪੱਤਰ ਦਿੱਤੇ ਗਏ ਸਨ, ਅੰਗਰੇਜ਼ੀ ਅਤੇ ਹਿੰਦੀ ਦੇ ਮਾਮਲੇ ਵਿੱਚ ਉਸਤਾਦਾਂ ਨੇ ਅਦਾਲਤ ਤੱਕ ਪਹੁੰਚ ਕੀਤੀ । ਅੱਜ, ਅਦਾਲਤੀ ਫੈਸਲੇ ਤੋਂ ਬਾਅਦ ਮੋਹਾਲੀ ਵਿਖੇ ਨਿਯੁਕਤੀ ਪੱਤਰ ਰਹਿ ਗਏ ਉਸਤਾਦਾਂ ਨੂੰ ਵੰਡੇ ਗਏ।

ਇਸ ਸਮਾਗਮ ਵਿੱਚ ਸਿੱਖਿਆ ਮੰਤਰੀ ਨੇ ਰਵਾਇਤੀ ਤੌਰ ਉੱਤੇ ਸੰਬੋਧਨ ਕਰਦਿਆਂ ਸਿੱਖਿਆ ਅਤੇ ਉਸਤਾਦਾਂ ਦਾ ਭਵਿੱਖ ਦੀ ਉਸਾਰੀ ‘ਚ ਕੀ ਯੋਗਦਾਨ ਹੁੰਦਾ ਹੈ ਬਾਰੇ ਦੱਸਿਆ ਅਤੇ ਕਿਹਾ ਕਿ ” ਜਿਹੜੇ ਉਸਤਾਦਾਂ ਨੂੰ ਅੱਜ ਸਰਕਾਰੀ ਉਸਤਾਦ ਲੱਗਣ ਦੇ ਨਿਯੁਕਤ ਪੱਤਰ ਮਿਲੇ ਹਨ ਉਹਨਾਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਪੱਧਰ ਉੱਚਾ ਚੁੱਕਣ ਲਈ ਲਾਮਬੰਦ ਹੋਣਾ ਪਵੇਗਾ ਤਾਂ ਜੋ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾ ਸਕੇ “|

ਸਿੱਖਿਆ ਮੰਤਰੀ ਨੇ 599 ਉਸਤਾਦਾਂ ਨੂੰ ਵੰਡੀਆਂ ਨੌਕਰੀਆਂ

ਉਹਨਾਂ ਕਿਹਾ ਕਿ ਉਸਤਾਦਾਂ ਨੂੰ ਧਰਨਾ ਪ੍ਰਦਰਸ਼ਨ ਕਰਨ ਦੀ ਜਗ੍ਹਾ ਗੱਲਬਾਤ ਰਾਹੀਂ ਮਾਮਲਾ ਸੁਲਝਾਉਣਾ ਚਾਹੀਦਾ ਹੈ। ਸ੍ਰੀ ਸੋਨੀ ਨੇ ਕਿਹਾ ਕੇ ” ਅਸੀਂ ਉਸਤਾਦਾਂ ਦੀਆਂ ਸਭ ਜਾਇਜ ਮੰਗਾਂ ਮੰਨਣ ਲਈ ਤਿਆਰ ਹਾਂ”।

ਇਸ ਮੌਕੇ ਕ੍ਰਿਸ਼ਨ ਕੁਮਾਰ, ਸੈਕਰੇਟਰੀ, ਸਕੂਲੀ ਸਿੱਖਿਆ, ਪ੍ਰਸ਼ਾਂਤ ਕੁਮਾਰ ਗੋਇਲ, ਸਕੂਲ਼ ਸਿੱਖਿਆ ਦੇ ਡਾਇਰੈਕਟਰ, ਡੀ.ਐਸ ਸਰੋਆ ਅਤੇ ਹੋਰ ਅਫਸਰ ਹਾਜ਼ਰ ਸਨ।

 

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰੋਪੜ ਜਲਗਾਹ ਅਤੇ ਕਟਲੀ ਮੱਛੀ ਪਾਲਣ ਕੇਂਦਰ ਦਾ ਦੌਰਾ ਕਰਕੇ ਵਾਤਾਵਰਣ, ਜੈਵਿਕ ਵਿਭਿੰਨਤਾ ਅਤੇ ਮੱਛੀ ਪਾਲਣ ਬਾਰੇ ਵਿਹਾਰਕ ਜਾਣਕਾਰੀ ਹਾਸਲ ਕੀਤੀ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ ’ਤੇ ਪਿੰਡ ਬਿਹਬਲ ਕਲਾਂ ਵਿਚ 14 ਅਕਤੂਬਰ,
ਸਾਕਾ ਕੋਟਕਪੂਰਾ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਿਸ ਦਾ ਆਈ.ਜੀ ਪਰਮਾਰਾਜ ਉਮਰਾਨੰਗਲ ਨੂੰ ਅੱਜ ਕੇਂਦਰੀ ਜੇਲ੍ਹ ਪਟਿਆਲਾ ਤੇ ਰਿਹਾਅ ਕਰ ਦਿੱਤਾ ਗਿਆ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਬੀਤੇ ਕੱਲ੍ਹ ਮੁਅੱਤਲ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਵਲੋਂ ਲਾਈ ਗਈ ਇਕ ਅਰਜੀ ਤੇ ਸੁਣਾਏ ਗਏ ਫੈਸਲੇ ਬਾਰੇ ਫੈਲ ਰਹੀ ਇਹ ਖਬਰ ਕਿ ਉਮਰਾਨੰਗਲ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: