Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਖਦੇਵ ਸਿੰਘ ਭੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ

ਸੁਖਦੇਵ ਸਿੰਘ ਭੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ

ਨਵਾਂਸ਼ਹਿਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੈਕਟਿਵ ਕਮੇਟੀ ਦੇ ਮੈਂਬਰ ਸ.ਸੁਖਦੇਵ ਸਿੰਘ ਭੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ।ਸਿੱਖ ਸਿਆਸਤ ਨਾਲ ਫੋਨ ‘ਤੇ ਗੱਲ ਕਰਦਿਆਂ ਸ.ਸੁਖਦੇਵ ਸਿੰਘ ਭੌਰ ਨੇ ਕਿਹਾ ਕਿ ਜਿਸ ਤਰ੍ਹਾਂ ਗੁਰੂ ਗ੍ਰੰਥ ਸਾਹਿਬ ਜੀ ਦੀ ਥਾਂ ਥਾਂ ਉੱਤੇ ਬੇਅਦਬੀ  ਹੋ ਰਹੀ ਹੈ ਅਤੇ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਉੱਤੇ ਪੁਲਿਸ ਵੱਲੋਂ ਗੋਲੀ ਚਲਾਈ ਗਈ ਉਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਬੜੀ ਸੱਟ ਲੱਗੀ ਹੈ।

Clear ਸੁਖਦੇਵ ਸਿੰਘ ਭੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ (ਫਾਈਲ ਫੋਟੋ)
       ਸੁਖਦੇਵ ਸਿੰਘ ਭੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ (ਫਾਈਲ ਫੋਟੋ)

ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਵਿਰੁੱਧ ਜਿਸ ਤਰ੍ਹਾਂ ਸਿੱਖ ਸੰਗਤਾਂ ਆਪਣੇ ਬੱਚਿਆਂ ਨੂੰ ਘਰਾਂ ਵਿੱਚ ਛੱਡ ਕੇ ਸੜਕਾਂ ਤੇ ਧਰਨੇ ਦੇ ਰਹੀਆਂ ਹਨ ਪਰ ਅਜੇ ਤੱਕ ਕਿਸੇ ਦੋਸ਼ੀ ਤੇ ਕੋਈ ਕਾਰਵਾਈ ਨਹੀਂ ਹੋਈ ਤਾਂ ਅਜਿਹੇ ਸਮੇਂ ਸੱਤਾ ਤੇ ਕਾਬਜ ਸ਼੍ਰੋਮਣੀ ਅਕਾਲੀ ਦਲ ਦਾ ਮੈਂਬਰ ਬਣ ਕੇ ਰਹਿਣਾ ਉਹਨਾਂ ਦੇ ਜਮੀਰ ਨੂੰ ਪ੍ਰਵਾਨ ਨਹੀਂ ਇਸ ਲਈ ਉਨ੍ਹਾਂ ਨੇ ਅਸਤੀਫਾ ਦੇਣ ਦਾ ਫੈਂਸਲਾ ਕੀਤਾ ਹੈ।

ਸੁਖਦੇਵ ਸਿੰਘ ਭੌਰ ਨੇ ਕਿਹਾ ਕਿ ਜਿਵੇਂ ਪਿਛਲੇ ਸਮੇਂ ਦੌਰਾਨ ਅਕਾਲ ਤਖਤ ਸਾਹਿਬ ਤੋਂ ਗਲਤ ਫੈਂਸਲੇ ਲਏ ਗਏ ਅਤੇ ਹੁਣ ਥਾਂ ਥਾਂ ਹੋ ਰਹੀਆਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਚਲਦਿਆਂ ਉਨ੍ਹਾਂ ਦੇ ਦਿਮਾਗ ਤੇ ਬਹੁਤ ਵੱਡਾ ਭਾਰ ਸੀ ਜਿਸ ਨੂੰ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਅਤੇ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਲਾਹੁਣ ਦਾ ਫੈਂਸਲਾ ਕੀਤਾ ਹੈ।

ਜਿਕਰਯੋਗ ਹੈ ਕਿ ਸ.ਸੁਖਦੇਵ ਸਿੰਘ ਭੌਰ ਵੱਲੋਂ ਪਿਛਲੇ ਸਮੇਂ ਤੋਂ ਕਈ ਫੈਂਸਲਿਆਂ ਵਿੱਚ ਅਕਾਲੀ ਦਲ ਦੀ ਲੀਡਰਸ਼ਿਪ ਦਾ ਵਿਰੋਧ ਕੀਤਾ ਗਿਆ ਸੀ।ਸੌਧਾ ਸਾਧ ਨੂੰ ਅਕਾਲ ਤਖਤ ਸਾਹਿਬ ਤੋਂ ਦਿੱਤੀ ਗਈ ਮਾਫੀ ਦੇ ਫੈਂਸਲੇ ਦਾ ਪਹਿਲੇ ਦਿਨ ਤੋਂ ਹੀ ਸ.ਸੁਖਦੇਵ ਸਿੰਘ ਭੌਰ ਨੇ ਡੱਟ ਕੇ ਵਿਰੋਧ ਕੀਤਾ ਸੀ।ਪਰ ਸੁਖਦੇਵ ਸਿੰਘ ਭੌਰ ਦਾ ਅਸਤੀਫਾ ਜਰੂਰ ਅਕਾਲੀ ਦਲ ਲਈ ਵੱਡਾ ਨੁਕਸਾਨ ਸਾਬਿਤ ਹੋਵੇਗਾ ਤੇ ਸਿੱਖ ਕੌਮ ਵਿੱਚ ਅਕਾਲੀ ਦਲ ਪ੍ਰਤੀ ਫੈਲ ਰਹੇ ਰੋਹ ਦੇ ਚਲਦਿਆਂ ਆਉਣ ਵਾਲੇ ਦਿਨਾਂ ਵਿਚ ਹੋਰ ਕਈ ਅਸਤੀਫਿਆਂ ਦਾ ਵੀ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: