Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਖਬੀਰ ਸਿੰਘ ਬਾਦਲ ਨੇ ਕੱਲ੍ਹ (28 ਨਵੰਬਰ) ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ ਅੰਮ੍ਰਿਤਸਰ ਵਿਖੇ ਸੱਦੀ

ਸੁਖਬੀਰ ਸਿੰਘ ਬਾਦਲ ਨੇ ਕੱਲ੍ਹ (28 ਨਵੰਬਰ) ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ ਅੰਮ੍ਰਿਤਸਰ ਵਿਖੇ ਸੱਦੀ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 28 ਨਵੰਬਰ, 2017 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਮੈਂਬਰਾਂ ਦੀ ਹੰਗਾਮੀ ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ, ਅੰਮ੍ਰਿਤਸਰ ਵਿਖੇ ਸੱਦੀ ਹੈ।

(ਫਾਈਲ ਫੋਟੋ)
(ਫਾਈਲ ਫੋਟੋ)

ਪਾਰਟੀ ਦੇ ਮੁੱਖ ਦਫਤਰ ਤੋਂ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਸਾਰੇ ਆਗੂਆਂ ਦੀ ਇਕੱਤਰਤਾ 28 ਨਵੰਬਰ, 2017 ਨੂੰ ਸ਼ਾਮ 4 ਵਜੇ ਬੁਲਾਈ ਗਈ ਹੈ। ਇਹ ਇਕੱਤਰਤਾ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗੀ ਅਤੇ ਇਸਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੁਖੀ ਸੁਖਬੀਰ ਬਾਦਲ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਪਹਿਲਾਂ ਇਹ ਇਕੱਤਰਤਾ ਬਾਅਦ ਦੁਪਹਿਰ 1 ਵਜੇ ਹੋਣੀ ਸੀ ਪਰ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਕਾਰਨ ਇਕੱਤਰਤਾ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Sukhbir Badal Has Called Meeting Of All SGPC Members For Tomorrow In Amritsar …

ਇਸ ਤੋਂ ਅਲਾਵਾ ਡਾ. ਚੀਮਾ ਨੇ ਕਿਹਾ ਕਿ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ 29 ਨਵੰਬਰ ਨੂੰ ਹੋਣ ਵਾਲੀ ਚੋਣ ਬਾਰੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਸਾਰੇ ਮੈਂਬਰਾਂ ਨੂੰ ਇਕੱਤਰਤਾ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਸਬੰਧਤ ਖ਼ਬਰ:

ਸ਼੍ਰੋ.ਕਮੇਟੀ ਕਾਰਜਕਾਰਣੀ ਦੀ ਹੋਣ ਵਾਲੀ ਚੋਣ ‘ਚ ਬਾਦਲ ਦਲ ਦੇ ਉਮੀਦਵਾਰਾਂ ਨੂੰ ਟੱਕਰ ਦੇਵੇਗਾ ਪੰਥਕ ਫਰੰਟ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

‘ਪਿੰਡ ਬਚਾਓ ਪੰਜਾਬ ਬਚਾਓ ਸੰਸਥਾ’ ਵੱਲੋਂ 14 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਵਿਚਾਰ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸਵੇਰੇ 10:30 ਵਜੇ ਸ਼ੁਰੂ ਹੋਵੇਗਾ।
ਲੇਖਕ ਸਿਰਦਾਰ ਕਪੂਰ ਸਿੰਘ ਦੀ ਲਿਖਤ "ਸਾਚੀ ਸਾਖੀ" ਦਾ ਤੀਜਾ ਐਡੀਸ਼ਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤਾ ਗਿਆ ਹੈ।
ਲੇਖਕ ਸਿਰਦਾਰ ਕਪੂਰ ਸਿੰਘ ਦੀ ਲਿਖਤ "ਸਾਚੀ ਸਾਖੀ" ਦਾ ਤੀਜਾ ਐਡੀਸ਼ਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤਾ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਪੱਤਰ ਲਿਖ ਕੇ ਸਿੱਖ ਮਸਲਿਆਂ ਨੂੰ ਲੈ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: