Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁੰਨ ਕਰਨ ਵਾਲੇ ਹਨ ਕਿਸਾਨ-ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਦੇ ਅੰਕੜੇ-ਆਪ

ਸੁੰਨ ਕਰਨ ਵਾਲੇ ਹਨ ਕਿਸਾਨ-ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਦੇ ਅੰਕੜੇ-ਆਪ

ਚੰਡੀਗੜ੍ਹ: ਕਰਜ਼ੇ ਦਾ ਅਸਹਿ ਬੋਝ ਅਤੇ ਬੇਹੱਦ ਮਾੜੀ ਵਿੱਤੀ ਸਥਿਤੀ ਕਾਰਨ ਖੁਦਕੁਸ਼ੀਆਂ ਕਰ ਰਹੇ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਬਾਰੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਜਾਰੀ ਅੰਕੜਾ ਲੇਖੇ ‘ਤੇ ਡੂੰਘੀ ਚਿੰਤਾ ਜਤਾਉਂਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇਸ ਤਰਾਸਦੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਭ ਤੋਂ ਵੱਡਾ ਗੁਨਾਹਗਾਰ ਕਿਹਾ ਹੈ। ‘ਆਪ’ ਨੇ ਕੈਪਟਨ ਸਰਕਾਰ ਤੋਂ ਕਿਸਾਨ ਸੰਗਠਨ ਵੱਲੋਂ ਜਾਰੀ ਅੰਕੜਿਆਂ ਸੰਬੰਧੀ ਸਪਸ਼ਟੀਕਰਨ ਮੰਗਿਆ ਹੈ।

‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ, ਜ਼ੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਦਲਬੀਰ ਸਿੰਘ ਢਿੱਲੋਂ, ਡਾ. ਰਵਜੋਤ ਸਿੰਘ ਅਤੇ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਜਾਰੀ ਖੁਦਕੁਸ਼ੀਆਂ ਲਈ ਕੇਂਦਰ ਦੀ ਨਰਿੰਦਰ ਮੋਦੀ ਅਤੇ ਸੂਬੇ ਦੀ ਪਹਿਲਾਂ ਬਾਦਲ ਅਤੇ ਹੁਣ ਕੈਪਟਨ ਸਰਕਾਰ ਦੀਆਂ ਮਾਰੂ ਖੇਤੀ ਨੀਤੀਆਂ ਅਤੇ ਬੇਰੁਖ਼ੀ ਵਾਲੀ ਪਹੁੰਚ ਮੁੱਖ ਕਾਰਨ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਮੌਜੂਦਾ ਕਾਰਜਕਾਲ ਦੌਰਾਨ ਸਾਢੇ ਸੱਤ ਸੌ ਤੋਂ ਵੱਧ ਕਿਸਾਨ ਅਤੇ ਮਜ਼ਦੂਰਾਂ ਵੱਲੋਂ ਖੁਦਕੁਸ਼ੀਆਂ ਦਾ ਅੰਕੜਾ ਸੁੰਨ ਕਰਨ ਵਾਲਾ ਹੈ, ਜਿਸ ‘ਚ ਇਕੱਲੇ ਅਗਸਤ ਮਹੀਨੇ ਦੀ ਗਿਣਤੀ 48 ਹੈ।

‘ਆਪ’ ਆਗੂਆਂ ਨੇ ਕਿਹਾ ਕਿ ਕਿਸਾਨ ਯੂਨੀਅਨ ਦੀ ਤਾਜ਼ਾ ਰਿਪੋਰਟ ਰੋਜ਼ਾਨਾ ਅਖ਼ਬਾਰਾਂ ‘ਚ ਛਪਦੀਆਂ ਖ਼ਬਰਾਂ ਅਤੇ ਜ਼ਮੀਨੀ ਪੱਧਰ ਦੀ ਤਲਖ਼ ਹਕੀਕਤ ਮੁਤਾਬਿਕ ਇਹ ਗਿਣਤੀ ਹੋਰ ਵੀ ਵੱਧ ਹੋ ਸਕਦੀ ਹੈ, ਮੂਕਦਰਸ਼ਕ ਬਣ ਕੇ ਅੰਨ ਦਾਤਿਆਂ ਦੀ ਮੌਤ ਦਾ ਤਮਾਸ਼ਾ ਦੇਖ ਰਹੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਇਹਨਾਂ ਆਤਮ ਹੱਤਿਆਵਾਂ ‘ਤੇ ਚੁੱਪੀ ਤੋੜਨੀ ਚਾਹੀਦੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੋਰ ਤੇਜ਼ ਹੋਏ ਖੁਦਕੁਸ਼ੀਆਂ ਦੇ ਮਾੜੇ ਰੁਝਾਨ ਨੇ ਕੈਪਟਨ ਸਰਕਾਰ ਵੱਲੋਂ ਲੱਖਾਂ ਰੁਪਏ ਖ਼ਰਚ ਕਰ ਕੇ ਕੀਤੇ ਜਾ ਰਹੇ ਅਖੌਤੀ ਕਰਜ਼ਾ ਮੁਆਫ਼ੀ ਸਮਾਗਮਾਂ ਦੀ ਫ਼ੂਕ ਕੱਢ ਦਿੱਤੀ ਹੈ।

‘ਆਪ’ ਆਗੂਆਂ ਨੇ ਕਿਹਾ ਕਿ ਚੋਣਾਂ ਮੌਕੇ ਕਿਸਾਨਾਂ-ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਵਾਲੇ ਲਿਖਤੀ ਵਾਅਦੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ-ਮਜ਼ਦੂਰਾਂ ਦੀ ਪਿੱਠ ‘ਚ ਛੁਰਾ ਮਾਰਿਆ ਹੈ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣ ਕੇ ਕਿਸਾਨਾਂ ਸਮੇਤ ਸਾਰੇ ਵਰਗਾਂ ਨਾਲ ਕੀਤੇ ਵਾਅਦੇ ਤੋਂ ਮੁੱਕਰ ਗਏ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਨਾਲ ਧੋਖਾ ਇਕੱਲਾ ਕਾਂਗਰਸ ਨੇ ਨਹੀਂ ਸਗੋਂ ਅਕਾਲੀ-ਭਾਜਪਾ ਨੇ ਵੀ ਰੱਜ ਕੇ ਕੀਤਾ ਹੈ। ਅਕਾਲੀ ਦਲ ਬਾਦਲ ਦੀ ਹਿੱਸੇਦਾਰ ਨਰਿੰਦਰ ਮੋਦੀ ਸਰਕਾਰ ਡਾ. ਸਵਾਮੀਨਾਥਨ ਰਿਪੋਰਟ ਲਾਗੂ ਦੇ ਵਾਅਦੇ ਤੋਂ ਬਿਲਕੁਲ ਹੀ ਮੁੱਕਰ ਗਈ। ਮਹਿੰਗਾਈ, ਜੀਐਸਟੀ ਅਤੇ ਖੇਤੀ ਸਬਸਿਡੀਆਂ ਸਮੇਤ ਕਿਸਾਨੀ ਕਰਜ਼ਿਆਂ ਬਾਰੇ ਮੋਦੀ ਸਰਕਾਰ ਦੀ ਅਸੰਵੇਦਨਸ਼ੀਲ ਪਹੁੰਚ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਲੱਕ ਤੋੜ ਦਿੱਤਾ ਹੈ।

‘ਆਪ’ ਨੇ ਕਿਸਾਨਾਂ-ਮਜ਼ਦੂਰਾਂ ਸਮੇਤ ਸਾਰੇ ਵਰਗਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਵਾਅਦਾ ਖ਼ਿਲਾਫ਼ੀ ਕਰਨ ਵਾਲੇ ਅਕਾਲੀ-ਭਾਜਪਾ ਅਤੇ ਕਾਂਗਰਸ ਨੂੰ ਹਰੇਕ ਚੋਣ ‘ਚ ਮੂੰਹ ਤੋੜਵਾਂ ਜਵਾਬ ਦੇਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਬੀਤੇ ਦਿਨ ਤ੍ਰਿਕਾਲਾਂ ਵੇਲੇ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਕਾਮਿਆਂ ਨੂੰ ਵਰਤ ਕੇ ਸ਼ੰਭੂ ਅਤੇ ਖਨੌਰੀ ਹੱਦ ਤੋਂ ਮੋਰਚਾ ਜ਼ਬਰੀ ਚੱਕ ਦਿੱਤਾ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: