Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੌਦਾ ਸਾਧ ਦੀ ਅਗਾਊਂ ਜ਼ਮਾਨਤ ਰੱਦ ਕਰਵਾਉਣ ਲਈ ਅਦਾਲਤ ਵਿੱਚ ਅਪੀਲ ਦਾਇਰ ਕੀਤੀ ਜਾਵੇਗੀ: ਅੰਸ਼ੁਲ ਛਤਰਪਤੀ

ਸੌਦਾ ਸਾਧ ਦੀ ਅਗਾਊਂ ਜ਼ਮਾਨਤ ਰੱਦ ਕਰਵਾਉਣ ਲਈ ਅਦਾਲਤ ਵਿੱਚ ਅਪੀਲ ਦਾਇਰ ਕੀਤੀ ਜਾਵੇਗੀ: ਅੰਸ਼ੁਲ ਛਤਰਪਤੀ

ਸਵਰਗੀ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਬੇਟੇ ਅੰਸ਼ੂਲ ਛਤਰਪਤੀ
ਸਵਰਗੀ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਬੇਟੇ ਅੰਸ਼ੂਲ ਛਤਰਪਤੀ

ਸਿਰਸਾ (6 ਦਸੰਬਰ,2014): ਡੇਰਾ ਸਿਰਸਾ ਦਾ ਮੁਖੀ ਵਾਰ-ਵਾਰ ਅਦਾਲਤ ਵਿੱਚ ਪੇਸ਼ ਨਾ ਹੋ ਕੇ ਆਪਣੇ ਆਪ ਨੂੰ ਕਾਨੂੰਨ ਤੋਂ ਉੱਪਰ ਸਮਝ ਰਿਹਾ ਹੈ ਅਤੇ ਅਦਾਲਤ ਦਾ ਸਮਾਂ ਬਰਬਾਦ ਕਰ ਰਿਹਾ ਹੈ। ਇਸ ਸਬੰਧ ਵਿੱਚ ਦਸਤਾਵੇਜ਼ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ ਅਤੇ ਡੇਰਾ ਮੁਖੀ ਦੀ ਅਗਾਊਂ ਜ਼ਮਾਨਤ ਰੱਦ ਕਰਵਾਉਣ ਲਈ ਅਦਾਲਤ ਵਿੱਚ ਅਪੀਲ ਦਾਇਰ ਕੀਤੀ ਜਾਵੇਗੀ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ‘ਪੂਰਾ ਸੱਚ’ ਅਖ਼ਬਾਰ ਦੇ ਬਾਨੀ ਰਾਮ ਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਕੀਤਾ।

ਸ੍ਰੀ ਛਤਰਪਤੀ ਨੇ ਕਿਹਾ ਕਿ ਡੇਰਾ ਮੁਖੀ ਸੀ.ਬੀ.ਆਈ. ਦੀ ਪੰਚਕੂਲਾ ਸਥਿਤ ਵਿਸ਼ੇਸ਼ ਅਦਾਲਤ ਵਿੱਚ ਹਲਫੀਆ ਬਿਆਨਾਂ ਰਾਹੀਂ ਖ਼ਰਾਬ ਸਿਹਤ ਕਾਰਨਾਂ ਦਾ ਹਵਾਲਾ ਦੇ ਕੇ ਵਾਰ-ਵਾਰ ਪੇਸ਼ੀਆਂ ਤੋਂ ਛੋਟ ਲੈ ਰਿਹਾ ਹੈ ਜਦਕਿ ਡੇਰਾ ਮੁਖੀ ਪਿਛਲੇ ਤਿੰਨ ਚਾਰ ਦਿਨਾਂ ਤੋਂ ਰਾਜਸਥਾਨ ਦੇ ਜ਼ਿਲ੍ਹਾ ਅਲਵਰ ਦੇ ਪਿੰਡ ਮਾਨਗੜ੍ਹ ਵਿੱਚ ਆਪਣੀ ਫਿਲਮ ਦੀ ਸ਼ੂਟਿੰਗ ਲਈ ਗਿਆ ਹੋਇਆ ਹੈ।

ਅੰਸ਼ੁਲ ਨੇ ਦੋਸ਼ ਲਾਇਆ ਕਿ ਡੇਰਾ ਮੁਖੀ ਜ਼ਮਾਨਤ ਦੀ ਦੁਰਵਰਤੋਂ ਕਰ ਰਿਹਾ ਹੈ। ਇਸ ਤੋਂ ਪਹਿਲਾਂ ਇੱਕ ਅਕਤੂਬਰ 2014 ਨੂੰ ਡੇਰਾ ਮੁਖੀ ਦੀ ਅਦਾਲਤ ਵਿੱਚ ਪੇਸ਼ੀ ਸੀ। ਡੇਰਾ ਮੁਖੀ ਨੂੰ ਭਰੋਸਾ ਸੀ ਕਿ ਅਦਾਲਤ ਵੱਲੋਂ ਪੇਸ਼ੀ ਵਿੱਚ ਛੋਟ ਮਿਲ ਜਾਵੇਗੀ ਅਤੇ ਉਹ ਪੇਸ਼ੀ ਤੋਂ ਇੱਕ ਦਿਨ ਪਹਿਲਾਂ ਹੀ 30 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋ ਗਿਆ ਸੀ।

ਉਨ੍ਹਾਂ ਦੱਸਿਆ ਕਿ ਇੱਕ ਅਕਤੂਬਰ ਨੂੰ ਡੇਰਾ ਮੁਖੀ ਦੀ ਹਿਮਾਚਲ ਵਿੱਚ ਫ਼ਿਲਮ ਦੀ ਸ਼ੂਟਿੰਗ ਚੱਲ ਰਹੀ ਸੀ ਜਦੋਂਕਿ ਪੇਸ਼ੀ ਦੌਰਾਨ ਵਕੀਲਾਂ ਵੱਲੋਂ ਮੈਡੀਕਲ ਸਰਟੀਫਿਕੇਟ ਪੇਸ਼ ਕੀਤਾ ਗਿਆ ਸੀ। ਇਸੇ ਮੈਡੀਕਲ ਸਰਟੀਫਿਕੇਟ ਦੇ ਅਧਾਰ ‘ਤੇ ਹੀ ਅਦਾਲਤ ਵੱਲੋਂ ਉਸਨੂੰ ਪੇਸ਼ੀ ਤੋਂ ਛੋਟ ਦੇ ਦਿੱਤੀ।

ਉਨ੍ਹਾਂ ਕਿਹਾ ਕਿ ਡੇਰਾ ਮੁਖੀ ਫਿਲਮ ਵਿੱਚ ਰੁੱਝਿਆ ਹੈ ਤੇ ਉਹ ਮੈਡੀਕਲ ਦੇ ਆਧਾਰ ‘ਤੇ ਵਾਰ-ਵਾਰ ਛੋਟ ਲੈ ਕੇ ਅਦਾਲਤ ਨੂੰ ਗੁੰਮਰਾਹ ਕਰ ਰਿਹਾ ਹੈ। ਡੇਰਾ ਮੁਖੀ ਨੇ ਇਸ ਤੋਂ ਪਹਿਲਾਂ ਇੱਕ ਵਾਰ ਅਦਾਲਤ ਵਿੱਚ ਮੈਡੀਕਲ ਸਰਟੀਫਿਕੇਟ ਦੇ ਕੇ ਛੋਟ ਲਈ ਸੀ ਪਰ ਉਸ ਦਿਨ ਡੇਰਾ ਮੁਖੀ ਦਿੱਲੀ ਵਿੱਚ ਸਫਾਈ ਮੁਹਿੰਮ ਨੂੰ ਝੰਡੀ ਦਿਖਾ ਰਿਹਾ ਸੀ।

ਸ੍ਰੀ ਛਤਰਪਤੀ ਨੇ ਕਿਹਾ ਕਿ ਡੇਰਾ ਮੁਖੀ ਨੇ ਆਪਣੀ ਜਾਨ ਨੂੰ ਖ਼ਤਰਾ ਦੱਸ ਕੇ ਜ਼ੈੱਡ ਪਲੱਸ ਸੁਰੱਖਿਆ ਲਈ ਹੋਈ ਹੈ ਅਤੇ ਪੇਸ਼ੀਆਂ ਵੀਡੀਓ ਕਾਨਫਰੰਸਿੰਗ ਜ਼ਰੀਏ ਭੁਗਤੀਆਂ ਜਾ ਰਹੀਆਂ ਹਨ ਜਦੋਂ ਕਿ ਫਿਲਮ ਦੀ ਸ਼ੂਟਿੰਗ ਅਤੇ ਸਫਾਈ ਅਭਿਆਨ ਦੌਰਾਨ ਡੇਰਾ ਮੁਖੀ ਨੂੰ ਕੋਈ ਖ਼ਤਰਾ ਨਹੀਂ ਹੈ ਤੇ ਉਹ ਸ਼ੇਰਆਮ ਜਨਤਕ ਸਥਾਨਾਂ ‘ਤੇ ਲੋਕਾਂ ਨੂੰ ਸੰਬੋਧਨ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਉਹ ਇਸ ਪੂਰੇ ਮਾਮਲੇ ਦੀ ਜਾਂਚ ਕਰਵਾਏ ਜਾਣ ਦੀ ਅਦਾਲਤ ਵਿੱਚ ਅਪੀਲ ਕਰਨਗੇ। ਅੰਸ਼ੁਲ ਨੇ ਪੇਸ਼ੀ ਦੌਰਾਨ ਵੱਡੀ ਗਿਣਤੀ ਸ਼ਰਧਾਲੂਆਂ ਦੇ ਅਦਾਲਤ ਦੇ ਬਾਹਰ ਸੜਕਾਂ ‘ਤੇ ਖੜ੍ਹੇ ਹੋਣ ‘ਤੇ ਇਤਰਾਜ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਬਾਰੇ ਵੀ ਅਦਾਲਤ ਕੋਲ ਪਹੁੰਚ ਕਰਨਗੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਲਤਕਾਰ ਤੋਂ ਬਾਅਦ ਹੁਣ ਕਤਲ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਬੀਤੇ ਕੱਲ ਸੀ.ਬੀ.ਆਈ. ਦੀ ਅਦਾਲਤ ਮੂਹਰੇ ਸੁਣਵਾਈ ਦੌਰਾਨ ਕਿਹਾ ਕਿ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਰਿਪੋਰਟ ਦੇ ਕੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਡੇਰਾ ਸਿਰਸਾ ਦੇ ਨਾਮ ’ਤੇ ਬੇਨਾਮੀ ਟ੍ਰਾਂਜ਼ੈਕਸ਼ਨ ਹੋਈ ਹੈ। ਆਮਦਨ ਕਰ ਵਿਭਾਗ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: