Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੌਦਾ ਸਾਧ ਦੀ ਨਕਲ ਕਰਨ ਦੇ ਦੋਸ਼ ਵਿੱਚ ਕਿੱਕੂ ਸ਼ਾਰਦਾ ਗ੍ਰਿਫਤਾਰ

ਸੌਦਾ ਸਾਧ ਦੀ ਨਕਲ ਕਰਨ ਦੇ ਦੋਸ਼ ਵਿੱਚ ਕਿੱਕੂ ਸ਼ਾਰਦਾ ਗ੍ਰਿਫਤਾਰ

ਕੈਥਲ: ਸੌਦਾ ਸਾਧ ਗੁਰਮੀਤ ਰਾਮ ਰਹੀਮ ਦੀ ਨਕਲ ਕਰਨ ਦੇ ਦੋਸ਼ ਵਿੱਚ “ਕਾਮੇਡੀ ਨਾਈਟਸ ਵਿਦ ਕਪਿਲ” ਸ਼ੋਅ ਦੇ ਅਦਾਕਾਰ ਕਿੱਕੂ ਸ਼ਾਰਦਾ ਨੂੰ ਕੈਥਲ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਕੇ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਸੌਦਾ ਸਾਧ ਦੀ ਨਕਲ ਕਰਨ ਦੇ ਦੋਸ਼ ਵਿੱਚ ਕਿੱਕੂ ਸ਼ਾਰਦਾ ਗ੍ਰਿਫਤਾਰ
ਸੌਦਾ ਸਾਧ ਦੀ ਨਕਲ ਕਰਨ ਦੇ ਦੋਸ਼ ਵਿੱਚ ਕਿੱਕੂ ਸ਼ਾਰਦਾ ਗ੍ਰਿਫਤਾਰ

ਕਿੱਕੂ ਜੋ ਕਿ ਸ਼ੋਅ ਵਿੱਚ ਪਲਕ ਨਾਮੀਂ ਕਿਰਦਾਰ ਵਿੱਚ ਨਜਰ ਆਉਂਦਾ ਹੈ, ਉਸ ਨੂੰ ਸੋਦਾ ਸਾਧ ਦੇ ਚੇਲਿਆਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।

ਕਿੱਕੂ ਸ਼ਾਰਦਾ ਨੂੰ ਗ੍ਰਿਫਤਾਰ ਕਰਕੇ ਕੈਥਲ ਅਦਾਲਤ ਵਿੱਚ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਅੱਗੇ ਪੇਸ਼ ਕੀਤਾ ਗਿਆ। ਮੈਜਿਸਟ੍ਰੇਟ ਨੇ ਕਿੱਕੂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਜਿਕਰਯੋਗ ਹੈ ਕਿ ਕਿੱਕੂ ਤੇ ਆਈ.ਪੀ.ਸੀ ਦੀ ਧਾਰਾ 295 ਏ ਤਹਿਤ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਕੇਸ ਦਰਜ ਕੀਤਾ ਗਿਆ ਸੀ।ਪੁਲਿਸ ਅਨੁਸਾਰ ਇਹ ਕੇਸ ਸੋਦਾ ਸਾਧ ਦੇ ਚੇਲੇ ਉਦੇ ਸਿੰਘ ਵੱਲੋਂ ਦਾਇਰ ਕਰਵਾਇਆ ਗਿਆ ਹੈ।

ਗ੍ਰਿਫਤਾਰੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿੱਕੂ ਸ਼ਾਰਦਾ ਨੇ ਮੁਆਫੀ ਮੰਗਦਿਆਂ ਕਿਹਾ ਕਿ ਉਸ ਨੂੰ ਸ਼ੋ ਦੇ ਨਿਰਮਾਤਾਵਾਂ ਅਤੇ ਚੈਨਲ ਵੱਲੋਂ ਜੋ ਸਕਰਿਪਟ ਦਿੱਤੀ ਜਾਂਦੀ ਹੈ ਉਹ ਉਸ ਅਨੁਸਾਰ ਅਦਾਕਾਰੀ ਕਰਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਬਾਲਤਕਾਰ ਤੋਂ ਬਾਅਦ ਹੁਣ ਕਤਲ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਬੀਤੇ ਕੱਲ ਸੀ.ਬੀ.ਆਈ. ਦੀ ਅਦਾਲਤ ਮੂਹਰੇ ਸੁਣਵਾਈ ਦੌਰਾਨ ਕਿਹਾ ਕਿ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: