Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੌਦਾ ਸਾਧ ਦੇ ਕੇਸ ਫੈਸਲੇ ਦੇ ਨੇੜੇ ਪਹੁੰਚੇ, ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਅਸਲਾ ਜਮ੍ਹਾਂ ਕਰਵਾਉਣ ਦੇ ਹੁਕਮ

ਸੌਦਾ ਸਾਧ ਦੇ ਕੇਸ ਫੈਸਲੇ ਦੇ ਨੇੜੇ ਪਹੁੰਚੇ, ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਅਸਲਾ ਜਮ੍ਹਾਂ ਕਰਵਾਉਣ ਦੇ ਹੁਕਮ

ਸਿਰਸਾ (30 ਮਾਰਚ, 2015): ਵਿਵਾਦਤ ਸੌਦਾ ਡੇਰਾ ਸਿਰਸਾ ਦੇ ਸੌਦਾ ਸਾਧ ਗੁਰਮੀਤ ਰਾਮ ਰਹੀਮ ਜੋ ਕਿ ਸੀਬੀਆਈ ਅਦਾਲਤ ਵਿੱਚ ਕਤਲਾਂ ਅਤੇ ਬਾਲਤਕਾਰ ਦੇ ਸੰਗੀਨ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ, ਨੇ ਅੱਜਸਾਧਵੀ ਜਬਰ ਜਨਾਹ ਕੇਸ ਵਿੱਚ ਪੇਸ਼ੀ ਭੁਗਤੀ।

Sauda Sadh1 ਪੇਸ਼ੀ ਸੀ.ਬੀ.ਆਈ. ਦੀ ਪੰਚਕੂਲਾ ਸਥਿਤ ਵਿਸ਼ੇਸ਼ ਅਦਾਲਤ ’ਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਭੁਗਤੀ ਗਈ। ਪੇਸ਼ੀ ‘ਤੇ ਹਾਜ਼ਰ ਹੋਣ ਲਈ ਸੌਦਾ ਸਾਧ ਨੇ ਸਿਰਸਾ ਦੀ ਸ਼ੈਸ਼ਨ ਆਦਾਲਤ ਵਿੱਚ ਨੱਿਜ਼ੀ ਤੌਰ ‘ਤੇ ਪੇਸ਼ੀ ਭੁਗਤੀ। ਪੇਸ਼ੀ ਦੌਰਾਨ ਪੁਲੀਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਸੂਤਰਾਂ ਮੁਤਾਬਕ ਸਾਧਵੀ ਜਬਰ ਜਨਾਹ ਮਾਮਲੇ ਵਿੱਚ ਕੇਸ ਆਖਰੀ ਬਹਿਸ ’ਤੇ ਚਲ ਰਿਹਾ ਹੈ।

ਕੇਸ ਵਿੱਚ ਅਗਲੀ ਤਰੀਕ 4 ਅਪਰੈਲ ਦੀ ਤੈਅ ਕੀਤੀ ਗਈ ਹੈ ਜਦੋਂਕਿ ਰਣਜੀਤ ਤੇ ਛਤਰਪਤੀ ਕਤਲ ਦੇ ਮਾਮਲੇ ਵਿੱਚ ਵੀ ਅਗਲੀ ਤਰੀਕ ਪਹਿਲਾਂ ਤੋਂ ਹੀ 4 ਅਪਰੈਲ ਤੈਅ ਹੈ।

ਸੌਦਾ ਸਾਧ ਦੇ ਕੇਸ ਨਿਬੜਣ ਦੇ ਨੇੜੇ ਹੋਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਸਤੈਦੀ ਵਧਾ ਦਿੱਤੀ ਗਈ ਹੈ। ਪੁਲੀਸ ਪ੍ਰਸ਼ਾਸਨ ਵੱਲੋਂ ਜਿਥੇ ਜ਼ਿਲ੍ਹੇ ਦੀ ਸਾਰੀ ਪੁਲੀਸ ਨੂੰ ਚੌਕਸ ਰਹਿਣ ਦੇ ਆਦੇਸ਼ ਦਿੱਤੇ ਗਏ ਹਨ ਉਥੇ ਹੀ ਜ਼ਿਲ੍ਹੇ ਦੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਥਾਣਿਆਂ ਵਿੱਚ ਜਮ੍ਹਾਂ ਕਰਵਾਉਣ ਦੇ ਲਈ ਕਿਹਾ ਜਾ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਲਤਕਾਰ ਤੋਂ ਬਾਅਦ ਹੁਣ ਕਤਲ ਦੇ ਮਾਮਲੇ ਵਿਚ ਦੋਸ਼ੀ ਪਾਏ ਗਏ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਬੀਤੇ ਕੱਲ ਸੀ.ਬੀ.ਆਈ. ਦੀ ਅਦਾਲਤ ਮੂਹਰੇ ਸੁਣਵਾਈ ਦੌਰਾਨ ਕਿਹਾ ਕਿ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਰਿਪੋਰਟ ਦੇ ਕੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਡੇਰਾ ਸਿਰਸਾ ਦੇ ਨਾਮ ’ਤੇ ਬੇਨਾਮੀ ਟ੍ਰਾਂਜ਼ੈਕਸ਼ਨ ਹੋਈ ਹੈ। ਆਮਦਨ ਕਰ ਵਿਭਾਗ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: