Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Akal Takht Sahib Ji

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ, ਕਾਰਜਸ਼ੈਲੀ ਨੂੰ ਆਜ਼ਾਦ ਬਣਾਉਣ ਲਈ ਪੰਥਕ ਤਾਲਮੇਲ ਸੰਗਠਨ ਦੇ ਬੈਨਰ ਹੇਠ ਸਿੱਖ ਜੱਥੇਬੰਦੀਆਂ ਹੋਈਆਂ ਇਕੱਠੀਆਂ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ, ਕਾਰਜਸ਼ੈਲੀ ਨੂੰ ਆਜ਼ਾਦ ਬਣਾਉਣ ਲਈ ਪੰਥਕ ਤਾਲਮੇਲ ਸੰਗਠਨ ਦੇ ਬੈਨਰ ਹੇਠ ਸਿੱਖ ਜੱਥੇਬੰਦੀਆਂ ਹੋਈਆਂ ਇਕੱਠੀਆਂ

sikh-organation24814amritsar-vishal7.jpg11-300x142ਅੰਮ੍ਰਿਤਸਰ (24 ਅਗਸਤ 2014): ਪੰਥਕ ਤਾਲਮੇਲ ਸੰਗਠਨ ਚੰਡੀਗੜ੍ਹ ਦੇ ਬੈਨਰ ਹੇਠ ਇਕੱਠੀਆਂ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਰੂਪ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਾਰਜ ਵਿਧੀ ਨੂੰ ਮੁੜ ਵਿਚਾਰਨ ਲਈ ਇੱਕ ਸਮਾਗਮ ਕੀਤਾ ਗਿਆ।ਸਮਾਗਮ ਵਿੱਚ ਸਿੱਖ ਬੁੱਧੀਜੀਵੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਾਰਜ ਵਿਧੀ ਬਾਰੇ ਵਿਚਾਰ ਪੇਸ਼ ਕੀਤੇ ਤੇ ਮਤਾ ਪਾਸ ਕਰ ਕੇ 21 ਮੈਂਬਰੀ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਜੋ ਸਿੱਖ ਚਿੰਤਕਾਂ ਤੇ ਬੁੱਧੀਜੀਵੀਆਂ ਨਾਲ ਵਿਚਾਰ-ਚਰਚਾ ਕਰ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ, ਕਾਰਜਸ਼ੈਲੀ ਨੂੰ ਆਜ਼ਾਦ ਬਣਾਉਣ ਅਤੇ ਸਿੱਖੀ ਮਾਣ-ਮਰਿਆਦਾ ਨੂੰ ਕਾਇਮ ਰੱਖਣ ਬਾਰੇ ਸੇਧ ਦੇਵੇਗੀ।

ਸਮਾਗਮ ਵਿੱਚ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸਿੱਖ ਮਿਸ਼ਨਰੀ ਕਾਲਜ ਵੱਲੋਂ ਹਰਜੀਤ ਸਿੰਘ, ਭਾਈ ਗੁਰਦਾਸ ਇੰਸਟੀਚਿਊਟ ਆਫ਼ ਐਡਵਾਂਸ ਸਿੱਖ ਸਟੱਡੀਜ਼ ਦੇ ਡਾਇਰੈਕਟਰ ਹਰਸਿਮਰਨ ਸਿੰਘ, ਅਕਾਲ ਪੁਰਖ ਕੀ ਫ਼ੌਜ ਜਥੇਬੰਦੀ ਦੇ ਮੁਖੀ ਜਸਵਿੰਦਰ ਸਿੰਘ ਐਡਵੋਕੇਟ, ਸ਼ੋ੍ਰਮਣੀ ਕਮੇਟੀ ਮੈਂਬਰ ਹਰਦੀਪ ਸਿੰਘ ਮੁਹਾਲੀ, ਉੱਤਰਾਖੰਡ ਤੋਂ ਪ੍ਰੀਤਮ ਸਿੰਘ, ਪ੍ਰੋ. ਬਲਜਿੰਦਰ ਸਿੰਘ, ਪ੍ਰਭਸ਼ਰਨ ਸਿੰਘ, ਬੀਬੀ ਰਜਿੰਦਰ ਜੀਤ ਕੌਰ ਢੀਂਡਸਾ ਚੰਡੀਗੜ੍ਹ, ਸੁਰਜੀਤ ਸਿੰਘ ਜੰਮੂ, ਸਾਹਿਬਜ਼ਾਦਾ ਜੁਝਾਰ ਸਿੰਘ ਇੰਸਟੀਚਿਊਟ ਵੱਲੋਂ ਅਮਰਜੀਤ ਸਿੰਘ, ਰਾਣਾ ਇੰਦਰਬੀਰ ਸਿੰਘ ਅਤੇ ਹੋਰ ਵਿਦਵਾਨਾਂ ਨੇ ਵਿਚਾਰ ਪੇਸ਼ ਕੀਤੇ।

ਪੰਜਾਬੀ ਟ੍ਰਿਬਿਊਨ ਵਿੱਚ ਛਪੀ ਖਬਰ ਅਨੁਸਾਰ ਸਮਾਗਮ ਵਿੱਚ ਤਖਤ ਪਟਨਾ ਸਾਹਿਬ ਦੇ ਜੱਥੇਦਾਰ ਇੱਕਬਾਲ ਸਿੰਘ ਵੱਲੋਂ ਆਰ, ਐੱਸ, ਐੱਸ ਦੇ ਮੁੱਖੀ ਮੋਹਨ ਭਾਗਵਤ ਨਾਲ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ, ਸਮੁੱਚੇ ਸਿੱਖ ਜਗਤ ਵੱਲੋਂ ਉਨ੍ਹਾਂ ਦਾ ਸਮਾਜਿੱਕ ਬਾਈਕਾਟ ਕਰਨ ਦੀ ਅਪੀਲ ਕਰਦਿਆਂ, ਉਨ੍ਹਾਂ ਦੇ ਹਰ ਤਰਾਂ ਦੇ ਧਾਰਮਕਿ ਅਤੇ ਸਮਾਜਿੱਕ ਬਾਈਕਾਟ ਕਰਨ ਦਾ ਐਲਾਨ ਕੀਤਾ।

ਸਮਾਗਮ ਤੋਂ ਬਾਅਦ ਗੱਲਬਾਤ ਕਰਦਿਆਂ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਐਡਵੋਕੇਟ ਜਸਵਿੰਦਰ ਸਿੰਘ ਨੇ ਕਿਹਾ ਕਿ ਸਾਲ 2000 ਵਿੱਚ ਜਦੋਂ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਣੇ ਸਨ ਤਾਂ ਉਨ੍ਹਾਂ ਆਦੇਸ਼ ਜਾਰੀ ਕੀਤਾ ਸੀ ਕਿ ਸ਼ੋ੍ਰਮਣੀ ਕਮੇਟੀ ਸਿੱਖ ਬੁੱਧੀਜੀਵੀਆਂ, ਚਿੰਤਕਾਂ ਤੇ ਹੋਰ ਵਿਦਵਾਨਾਂ ਨਾਲ ਵਿਚਾਰ-ਵਟਾਂਦਰਾ ਕਰ ਕੇ ਜਥੇਦਾਰਾਂ ਦੀ ਨਿਯੁਕਤੀ, ਯੋਗਤਾ, ਸੇਵਾਮੁਕਤੀ ਤੇ ਕਾਰਜ ਖੇਤਰ ਬਾਰੇ ਇੱਕ ਨਿਯਮਾਂਵਲੀ ਤਿਆਰ ਕਰੇ। ਇਸ ਮਾਮਲੇ ਬਾਰੇ ਸ਼ੋ੍ਰਮਣੀ ਕਮੇਟੀ ਦੇ ਜਨਰਲ ਹਾਊਸ ਵੱਲੋਂ ਮਤਾ ਪਾਸ ਕੀਤਾ ਗਿਆ ਸੀ ਪਰ ਹੁਣ ਤਕ ਇਸ ‘ਤੇ ਕਾਰਵਾਈ ਨਹੀਂ ਹੋਈ ਹੈ। ਇਹੀ ਕਾਰਨ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਅਤੇ ਸਾਖ਼ ਨੂੰ ਨਿਰੰਤਰ ਢਾਹ ਲੱਗ ਰਹੀ ਹੈ ਜਿਸਨੂੰ ਬਚਾਉਣ ਦੀ ਵੱਡੀ ਲੋੜ ਹੈ।

ਇਸ ਮੌਕੇ ਭਾਈ ਗੁਰਦਾਸ ਇੰਸਟੀਚਿਊਟ ਆਫ਼ ਐਡਵਾਂਸ ਸਿੱਖ ਸਟੱਡੀਜ਼ ਦੇ ਡਾਇਰੈਕਟਰ ਹਰਸਿਮਰਨ ਸਿੰਘ ਵੱਲੋਂ ਜਥੇਦਾਰ ਸਾਹਿਬਾਨ ਦੀ ਪਦਵੀ, ਚੋਣ ਅਤੇ ਕਾਰਜ ਖੇਤਰ ਬਾਰੇ ਇੱਕ ਪਰਚਾ ਪੜ੍ਹਿਆ ਗਿਆ ਜਿਸ ਬਾਰੇ ਸਿੱਖ ਵਿਦਵਾਨਾਂ ਨੇ ਵਿਚਾਰ ਪੇਸ਼ ਕੀਤੇ। ਇਸ ਸਮਾਗਮ ਵਿੱਚ ਅਕਾਲ ਪੁਰਖ ਕੀ ਫ਼ੌਜ, ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ, ਸ਼ੁਭਕਰਮਨ ਸੁਸਾਇਟੀ ਹੁਸ਼ਿਆਰਪੁਰ, ਸਿੱਖ ਨਾਰੀ ਮੰਚ, ਭਾਈ ਗੁਰਦਾਸ ਅਕੈਡਮੀ, ਗੁਰਸਿੱਖ ਫੈਮਿਲੀ ਕਲੱਬ, ਸਿੱਖ ਮਿਸ਼ਨਰੀ ਕਾਲਜ, ਸ਼ੋ੍ਰਮਣੀ ਸਿੱਖ ਸਮਾਜ, ਗੁਰੂ ਨਾਨਕ ਮੋਦੀਖਾਨਾ ਆਰਗੇਨਾਈਜੇਸ਼ਨ, ਪ੍ਰਚਾਰਕ ਮਿਸ਼ਨਰੀ ਕਾਲਜ ਲੁਧਿਆਣਾ, ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਤਰਾਈ ਸਿੱਖ ਮਹਾਂ ਸਭਾ, ਐੱਨਆਰਆਈ ਸਭਾ, ਅਕਾਲ ਸਤਿਸੰਗ ਸਭਾ 1996, ਕੇਸ ਸੰਭਾਲ ਪ੍ਰਚਾਰ ਸੰਸਥਾ, ਸ੍ਰੀ ਗੁਰੂ ਅਮਰ ਦੇਵ ਸੇਵਕ ਸਭਾ, ਕੇਂਦਰੀ ਸਿੰਘ ਸਭਾ, ਅਖੰਡ ਕੀਰਤਨੀ ਜਥਾ, ਯੂਨਾਈਟਿਡ ਸਿੱਖ ਮਿਸ਼ਨ ਤੇ ਮਾਝਾ ਚੇਤਨਾ ਸਿੱਖ ਲਹਿਰ ਦੇ ਨੁਮਾਇੰਦੇ ਤੇ ਕਾਰਕੁੰਨ ਸ਼ਾਮਲ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: