Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਸਮੇਂ ਸਿੱਖ ਰੈਫਰੈਂਸ ਲਾਇਬ੍ਰੇਰੀ ਨੂੰ ਕਿਸੇ ਵੱਡੀ ਸਾਜਿਜ਼ ਤਹਿਤ ਭਾਰਤ ਸਰਕਾਰ ਵੱਲੋਂ ਖੁਰਦ-ਬੁਰਦ ਕੀਤਾ ਗਿਆ: ਵੇਦਾਂਤੀ

ਸ੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਸਮੇਂ ਸਿੱਖ ਰੈਫਰੈਂਸ ਲਾਇਬ੍ਰੇਰੀ ਨੂੰ ਕਿਸੇ ਵੱਡੀ ਸਾਜਿਜ਼ ਤਹਿਤ ਭਾਰਤ ਸਰਕਾਰ ਵੱਲੋਂ ਖੁਰਦ-ਬੁਰਦ ਕੀਤਾ ਗਿਆ: ਵੇਦਾਂਤੀ

joginder s vedantiਲੰਡਨ (30 ਸਤੰਬਰ , 2014): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਗੁਰਦੁਆਰਾ ਸਿੰਘ ਸਭਾ ਡਰਬੀ ਵਿਖੇ ਇੱਕ ਸਮਾਗਮ ਦੌਰਾਨ 6 ਜੂਨ, 1984 ਤੋਂ 19 ਜੂਨ 1984 ਤੱਕ ਸ਼੍ਰੀ ਦਰਬਾਰ ਸਾਹਿਬ ਹਰਿਮਮਦਰ ਸਾਹਿਬ ਵਿਖੇ ਫੌਜੀ ਹਮਲੇ ਸਮੇਂ ਵਾਪਰੇ ਖੂਨੀ ਸਾਕੇ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਕਿਹਾ ਕਿ ਸਿੱਖ ਰੈਫਰੈਂਸ ਲਾਇਬ੍ਰੇਰੀ ਵਿਚਲੇ ਇਤਿਹਾਸ ਨੂੰ ਡੂੰਘੀ ਸਾਜ਼ਿਸ਼ ਅਧੀਨ ਉਥੋਂ ਲਿਜਾਇਆ ਗਿਆ ਹੈ, ਜਿਸ ਨੂੰ ਵਾਪਸ ਕਰਵਾਉਣ ਲਈ ਮਿਲ ਕੇ ਯਤਨ ਕਰਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿੱਖਾਂ ਦੀ ਇਤਿਹਾਸਕ ਨਿਸ਼ਾਨੀਆਂ ਅਤੇ ਮਾਣਮੱਤਾ ਇਤਿਹਾਸ ਖੁਰਦ-ਬੁਰਦ ਕੀਤਾ ਗਿਆ ਹੈ । 1984 ਦੇ ਘੱਲੂਘਾਰੇ ਮੌਕੇ ਸਿੱਖਾਂ ਦੇ ਸੁਨਹਿਰੀ ਇਤਿਹਾਸ ਨੂੰ ਦਰਸਾਉਂਦੇ ਇਤਿਹਾਸਕ ਦਸਤਾਵੇਜ਼, ਦੂਸਰੀਆਂ ਇਤਿਹਾਸਕ ਨਿਸ਼ਾਨੀਆਂ ਅਤੇ ਸਿੱਖ ਰੈਫਰੈਂਸ ਲਾਇਬ੍ਰੇਰੀ ਅੰਮਿ੍ਤਸਰ ਵਿਖੇ ਸਦੀਆਂ ਤੋਂ ਸੰਭਾਲਿਆ ਇਤਿਹਾਸਕ ਖਜ਼ਾਨਾ ਮੁੜ ਪ੍ਰਾਪਤ ਕਰਨ ਲਈ ਸਾਂਝੇ ਤੌਰ ‘ਤੇ ਉੱਦਮ ਕਰਨ ਦੀ ਲੋੜ ਹੈ।

ਸਟੇਜ ਦੀ ਕਾਰਵਾਈ ਸਿੰਘ ਸਭਾ ਡਰਬੀ ਦੇ ਜਨਰਲ ਸਕੱਤਰ ਸ: ਰਾਜਿੰਦਰ ਸਿੰਘ ਪੁਰੇਵਾਲ ਨੇ ਚਲਾਈ । ਇਸ ਸਮੇਂ ਸ: ਮੋਹਨ ਸਿੰਘ ਮਨਕੂ, ਗਿਆਨੀ ਇੰਦਰਜੀਤ ਸਿੰਘ, ਸ: ਅਵਤਾਰ ਸਿੰਘ ਸੰਘੇੜਾ, ਅਖੰਡ ਕੀਰਤਨੀ ਜਥਾ ਯੂ. ਕੇ. ਦੇ ਜਥੇਦਾਰ ਭਾਈ ਰਘਬੀਰ ਸਿੰਘ, ਸ: ਜੋਗਾ ਸਿੰਘ, ਸ: ਗੁਰਪਾਲ ਸਿੰਘ, ਸ: ਦਿਲਬਾਗ ਸਿੰਘ, ਬੀਬੀ ਦਵਿੰਦਰ ਕੌਰ, ਭਾਈ ਸੁਰਜੀਤ ਸਿੰਘ, ਸ: ਬਲਬਿੰਦਰ ਸਿੰਘ ਨੰਨੂਆ, ਡਾ: ਦਲਜੀਤ ਸਿੰਘ ਵਿਰਕ, ਭਾਈ ਮਲਕੀਤ ਸਿੰਘ ਤੇ ਪ੍ਰਧਾਨ ਸ: ਰਘਬੀਰ ਸਿੰਘ ਆਦਿ ਮੌਜੂਦ ਸਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੋਈ ਵੀ ਸਰਕਾਰ ਹੋਵੇ, ਚਾਹੇ ਉਹ ਇੱਕ ਪੁਰਖੀ ਹੋਵੇ ਚਾਹੇ ਬਹੁ ਪੁਰਖੀ, ਉਸਦਾ ਮੁੱਖ ਕਰਤੱਵ ਦੇਸ਼ ਕੌਮ ਦੇ ਸਭਿਆਚਾਰ ਤੇ ਤਾਰੀਖੀ ਸਰਮਾਏ ਦੀ ਹਿਫਾਜ਼ਤ ਕਰਨਾ ਹੁੰਦਾ ਹੈ। ਸਾਡੇ ਪੁਰਾਣੇ ਇਤਿਹਾਸ
ਦਰਬਾਰ ਸਾਹਿਬ ਹਮਲੇ ਦੀ 36ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: