Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ੍ਰੀ ਹਰਿਮੰਦਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦੇਣ ਵਾਲੇ ਨੂੰ ਪੁਲਿਸ ਨੇ ਗ੍ਰਿਫਤਾਰ ਕਰਨ ਦਾ ਕੀਤਾ ਦਾਅਵਾ

ਸ੍ਰੀ ਹਰਿਮੰਦਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਮਕੀਆਂ ਦੇਣ ਵਾਲੇ ਨੂੰ ਪੁਲਿਸ ਨੇ ਗ੍ਰਿਫਤਾਰ ਕਰਨ ਦਾ ਕੀਤਾ ਦਾਅਵਾ

harimanderਅੰਮ੍ਰਿਤਸਰ (19 ਸਤੰਬਰ, 2014): ਪਿਛਲੇ ਦਿਨੀ ਸ੍ਰੀ ਹਰਿਮੰਦਰ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀਆਂ ਮੋਬਾਇਲ ਫੋਨ ਰਾਹੀਂ ਧਮਕੀ ਦੇਣ ਵਾਲੇ ਇਕ ਵਿਅਕਤੀ ਨੂੰ ਪੁਲੀਸ ਨੇ ਕਾਬੂ ਕਰ ਲੈਣ ਦਾ ਦਾਅਵਾ ਕੀਤਾ ਹੈ।

ਪੁਲੀਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਸ ਵਿਅਕਤੀ ਨੇ ਦੱਸਿਆ ਕਿ ਉਹ ਇਥੇ ਸਰਾਂ ਵਿਚ ਰਹਿ ਰਿਹਾ ਸੀ ਉਸ ਨੇ ਸ਼ੋ੍ਰਮਣੀ ਕਮੇਟੀ ਦੇ ਟੈਲੀਫੋਨ ਨੰਬਰਾਂ ਵਾਲੀ ਡਾਇਰੈਕਟਰੀ ਵਿਚੋਂ ਮੈਨੇਜਰ ਪ੍ਰਤਾਪ ਸਿੰਘ ਦਾ ਨੰਬਰ ਪ੍ਰਾਪਤ ਕੀਤਾ ਸੀ।

ਵਧੀਕ ਡਿਪਟੀ ਕਮਿਸ਼ਨਰ ਹਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਵਿਅਕਤੀ ਦਾ ਬੈਗ ਸਰਾਂ ਵਿਚੋਂ ਗੁੰਮ ਹੋ ਗਿਆ ਸੀ। ਇਹ ਵਿਅਕਤੀ ਦੱਸਦਾ ਹੈ ਕਿ ਉਸ ਨੇ ਇਹ ਧਮਕੀ ਭਰਿਆ ਫੋਨ ਇਸ ਲਈ ਕੀਤਾ ਤਾਂ ਜੋ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਅਤੇ ਬਾਹਰ ਸੁਰੱਖਿਆ ਪ੍ਰਬੰਧ ਮਜ਼ਬੂਤ ਹੋ ਜਾਣ ਅਤੇ ਕਿਸੇ ਹੋਰ ਦਾ ਬੈਗ ਚੋਰੀ ਨਾ ਹੋਵੇ।

ਇਸ ਵਿਅਕਤੀ ਵੱਲੋਂ ਦਿੱਤੀ ਗਈ ਧਮਕੀ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਮਜ਼ਬੂਤ ਕਰ ਦਿੱਤਾ ਗਿਆ ਸੀ।
ਫੜੇ ਗਏ ਵਿਅਕਤੀ ਦੀ ਸ਼ਨਾਖਤ ਕਮਲ ਵਰਮਾ ਵਾਸੀ ਮੁਜ਼ੱਫਰਨਗਰ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਉਹ ਪਿਛਲੇ 15 ਦਿਨਾਂ ਤੋਂ ਇਥੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸ੍ਰੀ ਗੁਰੂ ਰਾਮਦਾਸ ਸਰਾਂ ਵਿਚ ਠਹਿਰਿਆ ਹੋਇਆ ਸੀ। ਇਸੇ ਦੌਰਾਨ ਹੀ ਉਸ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਪ੍ਰਤਾਪ ਸਿੰਘ ਨੂੰ ਮੋਬਾਇਲ ਫੋਨ ‘ਤੇ ਧਮਕੀ ਦਿੱਤੀ ਸੀ।

ਪੁਲਿਸ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਹ ਵਿਅਕਤੀ ਬੇਰੁਜ਼ਗਾਰ ਅਤੇ ਦਿਮਾਗੀ ਪੱਖੋਂ ਕਮਜ਼ੋਰ ਹੈ। ਫਿਲਹਾਲ ਪੁਲੀਸ ਵੱਲੋਂ ਅਗਲੀ ਜਾਂਚ ਕੀਤੀ ਜਾ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕਿੰਨੇ ਦਿਨ ਹੋ ਗਏ, ਮੈਂ ਹਰਿਮੰਦਰ ਦੀ ਯਾਤਰਾ ਨਹੀਂ ਗਿਆ; ਬਾਬੇ ਦੇ ਦਰਸ਼ਨ ਨਹੀਂ ਕੀਤੇ। ਲੋਕਾਂ ਦੇ ਭਾਣੇ ਮੈਂ ਕਾਫ਼ਰ ਹੋਇਆ, ਪਰ ਮੇਰੇ ਭਾਗ ਨਹੀਂ ਜਾਗੇ। ਮੈਂ ਕੀ ਕਰਾਂ! ਮੇਰੇ
ਕਿੰਨੇ ਦਿਨ ਹੋ ਗਏ, ਮੈਂ ਹਰਿਮੰਦਰ ਦੀ ਯਾਤਰਾ ਨਹੀਂ ਗਿਆ; ਬਾਬੇ ਦੇ ਦਰਸ਼ਨ ਨਹੀਂ ਕੀਤੇ। ਲੋਕਾਂ ਦੇ ਭਾਣੇ ਮੈਂ ਕਾਫ਼ਰ ਹੋਇਆ, ਪਰ ਮੇਰੇ ਭਾਗ ਨਹੀਂ ਜਾਗੇ। ਮੈਂ ਕੀ ਕਰਾਂ! ਮੇਰੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼ੋ੍ਰਮਣੀ ਕਮੇਟੀ ਅਤੇ ਵੀਡੀਓਕਾਨ ਕੰਪਨੀ ਵੱਲੋਂ ਮੁਫ਼ਤ ਵਾਈ-ਫਾਈ ਦੀ ਸਹੂਲਤ ਦਿੱਤੀ ਜਾ ਰਹੀ ਹੈ ਜਿਸ ਦਾ ਅੱਧੇ
ਗੁਰਬਾਣੀ ਦੇ ਰਸੀਆਂ ਦੀ ਸਹੁਲ਼ਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਵੈੱਬਸਾਈਟ ’ਤੇ ਹੁਣ ਸ੍ਰੀ ਹਰਿਮੰਦਰ ਸਾਹਿਬ ਵਿੱਚ ਚੱਲਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਦੇ ਨਾਲ-ਨਾਲ ਗਾਇਨ ਕੀਤੇ ਜਾ ਰਹੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: