Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੰਗਤਾਂ 3 ਅਕਤੂਬਰ ਦੇ ਗੁ: ਅੰਬ ਸਾਹਿਬ ਮੋਹਾਲੀ ਤੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣ

ਸੰਗਤਾਂ 3 ਅਕਤੂਬਰ ਦੇ ਗੁ: ਅੰਬ ਸਾਹਿਬ ਮੋਹਾਲੀ ਤੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣ

Panch Pardhani Prof. Bhullar March ਲੁਧਿਆਣਾ (30 ਸਤੰਬਰ, 2011): ਅਕਾਲੀ ਦਲ ਪੰਚ ਪਰਧਾਨੀ ਦੇ ਮੀਡੀਆ ਕਮੇਟੀ ਮੈਂਬਰ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆ ਦੱਸਿਆ ਕਿ ਅੱਜ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੂੰ ਪ੍ਰੋ. ਭੁੱਲਰ ਦੇ ਹੱਕ ਵਿਚ ਵਿਧਾਨ ਸਭਾ ਵਿਚ ਮਤਾ ਪਾਉਂਣ ਲਈ ਇਕ ਪੱਤਰ ਸਪੀਡ ਪੋਸਟ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ 3 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਤੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਵਿਧਾਇਕਾਂ ਨੂੰ ਆਪਣੀ ਜਿੰਮੇਵਾਰੀ ਦਾ ਅਹਿਸਾਸ ਕਰਾਇਆ ਜਾ ਸਕੇ।

ਪਾਰਟੀ ਦੇ ਕੌਮੀ ਪੰਚ ਤੇ ਸ਼ਰੋਮਣੀ ਕਮੇਟੀ ਮੈਂਬਰ ਜਥੇਦਾਰ ਕੁਲਵੀਰ ਸਿੰਘ ਬੜਾਪਿੰਡ ਨੱ ਦੱਸਿਆ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਫਾਂਸੀ ਦਾ ਮਾਮਲਾ ਪੂਰੀ ਦੁਨੀਆਂ ਵਿਚ ਚਰਚਾ ਦਾ ਵਿਸ਼ਾ ਹੈ ਅਤੇ ਅੱਜ ਦੁਨੀਆਂ ਭਰ ਵਿਚ ਫਾਂਸੀ ਦੀ ਸਜ਼ਾ ਦਾ ਵਿਰੋਧ ਹੋ ਰਿਹਾ ਹੈ ਅਤੇ ਵੱਖ-ਵੱਖ ਮੁਲਕਾਂ ਦੀਆਂ ਪਾਰਲੀਮੈਂਟਾਂ ਦੇ ਮੈਂਬਰਾਂ ਵਲੋਂ ਪ੍ਰੋ. ਭੁੱਲਰ ਨੂੰ ਫਾਂਸੀ ਦੇਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਰਾਜੀਵ ਗਾਂਧੀ ਕਤਲ ਕਾਂਡ ਦੇ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਬਰਖਾਸਤ ਕਰਨ ਲਈ ਤਾਮਿਲਨਾਡੂ ਦੀ ਵਿਧਾਨ ਸਭਾ ਨੇ ਮਤਾ ਪਾਸ ਕਰ ਦਿੱਤਾ ਹੈ।ਕਸ਼ਮੀਰੀ ਮੁਸਲਮਾਨ ਅਫਜਲ ਗੁਰੂ ਦੀ ਫਾਂਸੀ ਨੂੰ ਖਤਮ ਕਰਨ ਲਈ ਵੀ ਜੰਮੂ ਕਸ਼ਮੀਰ ਵਿਧਾਨ ਸਭਾ ਵਿਚ ਮਤਾ ਪੇਸ਼ ਹੋ ਚੁੱਕਾ ਹੈ ਭਾਵ ਕਿ ਦੋਹਾਂ ਪ੍ਰਾਂਤਾਂ ਦੀਆਂ ਸਰਕਾਰਾਂ ਨੇ ਆਪਣਿਆਂ ਪੁੱਤਰਾਂ ਨੂੰ ਮੌਤ ਦੀ ਸਜ਼ਾ ਤੋਂ ਮੁਕਤੀ ਦਿਵਾਉਂਣ ਲਈ ਆਪਣਾ ਫਰਜ਼ ਅਦਾ ਕੀਤਾ ਹੈ।

ਉਹਨਾਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਪੰਜਾਬ ਦਾ ਪੜ੍ਹਿਆ ਲਿਖਿਆ ਹੋਣਹਾਰ ਨੌਜਵਾਨ ਹੈ ਜਿਸਨੇ ਇੰਜੀਨੀਅਰਿੰਗ ਦੀ ਪੜ੍ਹਾਈ ਆਪ ਕੀਤੀ ਤੇ ਕਰਵਾਈ। ਜਿਸਨੂੰ ਪਿਛਲੇ ਕਰੀਬ 17 ਸਾਲਾਂ ਤੋਂ ਤਿਹਾੜ ਜੇਲ੍ਹ ਵਿਚ ਬੰਦ ਰੱਖਿਆ ਹੋਇਆ ਹੈ ਅਤੇ ਜਿਸਨੂੰ ਸੁਪਰੀਮ ਕੋਰਟ ਦੇ 3 ਜੱਜਾਂ ਵਲੋਂ 2:1 ਦੇ ਵੰਡਵੇ ਫੈਸਲੇ ਨਾਲ ਕੇਵਲ ਪੁਲਿਸ ਹਿਰਾਸਤ ਵਿਚ ਦਿੱਤੇ ਕਥਿਤ ਇਕਬਾਲੀਆ ਬਿਆਨ ਨੂੰ ਆਧਾਰ ਬਣਾ ਕੇ ਫਾਂਸੀ ਦੀ ਸਜ਼ਾ ਦਿੱਤੀ ਗਈ ਹੈ ਜੋ ਕਿ ਭਾਰਤੀ ਕਾਨੂੰਨ, ਕੌਮਾਂਤਰੀ ਸਮਝੌਤਿਆਂ ਤੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ।

ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਅਕਾਲ ਤਖ਼ਤ ਸਾਹਿਬ ਤੋਂ ਪੰਜਾਬ ਦੇ ਸਾਰੇ ਸਿੱਖ ਵਿਧਾਇਕਾਂ ਤੇ ਖਾਸ ਤੌਰ ਤੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਦੇਸ਼ ਜਾਰੀ ਕਰਨ ਕਿ ਉਹ 3 ਤੋਂ 5 ਅਕਤੂਬਰ 2011 ਦੇ ਵਿਧਾਨ ਸਭਾ ਸੈਸ਼ਨ ਦੌਰਾਨ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਮਤਾ ਪਾਸ ਕਰਨ।

ਪਾਰਟੀ ਵਲੋਂ ਜਾਰੀ ਪੱਤਰ ਵਿਚ ਵਿਧਾਇਕਾਂ ਨੂੰ ਕਿਹਾ ਗਿਆ ਹੈ ਕਿ ਗੁਰੂ ਵਰੋਸਾਈ ਧਰਤ ਪੰਜਾਬ ਤੋਂ ਲੋਕਾਂ ਦੇ ਨੁੰਮਾਇੰਦੇ ਹੋਣ ਦੇ ਨਾਤੇ ਪੰਜਾਬ ਦੇ ਪੰਜਾਂ ਦਰਿਆਵਾਂ ਦਾ ਪਾਣੀ ਤੁਹਾਡੀਆਂ ਰਗਾਂ ਵਿਚ ਦੌੜ ਰਿਹਾ ਹੈ ਤਾਂ ਫਿਰ ਇਸ ਹੋ ਰਹੇ ਸਰਕਾਰੀ ਕਤਲ ਵਿਰੁੱਧ ਪੰਜਾਬ ਵਿਧਾਨ ਸਭਾ ਵਿਚ ਮਤਾ ਪਾ ਕੇ ਅਤੇ ਸਰਬਸੰਮਤੀ ਨਾਲ ਪਾਸ ਕਰ ਕੇ ਪੰਜਾਬ ਦੇ ਲੋਕਾਂ ਦੇ ਸੱਚੇ ਨੁੰਮਾਇੰਦੇ ਹੋਣ ਦਾ ਸਬੂਤ ਦੇਣ ਦੀ ਲੋੜ ਹੈ ਪਰ ਜੇ ਕਰ ਅਜਿਹਾ ਨਾ ਹੋਇਆ ਤੇ ਪੰਜਾਬ ਦੇ ਇਸ ਨੌਜਵਾਨ ਨੂੰ ਫਾਂਸੀ ਲੱਗ ਗਈ ਤਾਂ ਆਉਣ ਵਾਲਾ ਵਕਤ ਤੁਹਾਨੂੰ ਲੋਕਾਂ ਦੀ ਕਚਹਿਰੀ ਵਿਚ ਖੜਾ ਕਰਕੇ ਲੋਕਾਂ ਦੀ ਸਹੀ ਨੁੰਮਾਇੰਦਗੀ ਨਾ ਕਰਨ ਬਾਰੇ ਸਵਾਲ ਕਰੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਭਾਈ ਬਲਦੇਵ ਸਿੰਘ ਸਿਰਸਾ ਅਤੇ ਬਲਦੇਵ ਸਿੰਘ ਬਡਾਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਜਥੇਬੰਦੀ ਹੈ। ਆਗੂਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ
ਸ੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਫਿਲਮ ਵਿਚ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਫਿਲਮਾਇਆ ਗਿਆ ਹੈ, ਜਿਸ ਕਾਰਨ ਸੰਗਤ ਅੰਦਰ ਭਾਰੀ
ਸ੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਫਿਲਮ ਵਿਚ ਦਸਵੇਂ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਫਿਲਮਾਇਆ ਗਿਆ ਹੈ, ਜਿਸ ਕਾਰਨ ਸੰਗਤ ਅੰਦਰ ਭਾਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: