Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਸਪਤਾਲ ਵਿੱਚ ਦਾਖਲ ਬਾਪੂ ਸੂਰਤ ਸਿੰਘ ਖਾਲਸਾ ਨੇ ਕਿਹਾ ਕਿ ਉਹ ਹੁਣ ਪਾਣੀ ਵੀ ਨਹੀ ਪੀਣਗੇ

ਹਸਪਤਾਲ ਵਿੱਚ ਦਾਖਲ ਬਾਪੂ ਸੂਰਤ ਸਿੰਘ ਖਾਲਸਾ ਨੇ ਕਿਹਾ ਕਿ ਉਹ ਹੁਣ ਪਾਣੀ ਵੀ ਨਹੀ ਪੀਣਗੇ

ਲੁਧਿਆਣਾ (20 ਜੁਲਾਈ, 2015): ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ ‘ਤੇ ਚੱਲ ਰਹੇ ਬਾਪੂ ਸੂਰਤ ਸਿੰਘ ਨੂੰ ਲੁਧਿਆਣਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਬਾਪੂ ਸੂਰਤ ਸਿੰਘ ਦੇ ਘਰ ਲਾਠੀਚਾਰਜ਼ ਕਰਕੇ ਹਮਾਇਤੀ ਸਿੱਖਾਂ ਨੂੰ ਗ੍ਰਿਫਤਾਰ ਕਰਨ ਤੋਂ ਪੁਲਿਸ ਫਿਰ ਇੱਕ ਘੰਟੇ ਬਾਅਦ ਆ ਧਮਕੀ ਅਤੇ ਬਾਪੂ ਸੂਰਤ ਸਿੰਘ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ।

ਬਾਪੂ ਸੂਰਤ ਸਿੰਘ ਦੇ ਪਰਿਵਾਰਕ ਜੀਆਂ,ਉਨ੍ਹਾਂ ਦੇ ਸਪੁੱਤਰ ਰਵਿੰਦਰਜੀਤ ਸਿੰਘ ਗੋਗੀ ਅਤੇ ਧੀ ਸਰਵਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਨੇ ਬਾਪੂ ਸੂਰਤ ਸਿੰਘ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾ ਦਿਤਾ ਹੈ।

ਹਸਪਤਾਲ ਵਿੱਚ ਦਾਖਲ ਬਾਪੂ ਸੂਰਤ ਸਿੰਘ ਨੇ ਕਿਹਾ ਕਿ ਉਹ ਹੁਣ ਪਾਣੀ ਵੀ ਨਹੀਂ ਪੀਣ ਗੇ।ਉਨ੍ਹਾਂ ਐਲਾਨ ਕੀਤਾ ਸੀ ਕਿ ਜੇਕਰ ਪੁਲਿਸ ਨੇ ਉਨ੍ਹਾਂ ਨੂੰ ਜਬਰਦਸਤੀ ਦਾਖਲ ਕਰਵਾਇਆ ਤਾਂ ਉਹ ਪਾਣੀ ਪੀਣਾ ਵੀ ਬੰਦ ਕਰ ਦੇਣਗੇ।

ਡਾਕਟਰਾਂ ਦੇ ਇਕ ਬੋਰਡ ਨੇ ਦੇਰ ਸ਼ਾਮ ਬਾਪੂ ਸੂਰਤ ਸਿੰਘ ਖਾਲਸਾ ਦਾ ਮੁਆਇਨਾ ਕਰਕੇ ਗੁਲੂਕੋਜ਼ ਲਗਾਉਣ ਦੀ ਕੋਸ਼ਿਸ਼ ਕੀਤੀ ਪਰ ਡਾਕਟਰਾਂ ਨੂੰ ਅਜਿਹਾ ਕਰਨ ਤੋਂ ਰੋਕਦਿਆਂ ਉਨ੍ਹਾਂ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਜਬਰਦਸਤੀ ਕਰਕੇ ਗੁਲੂਕੋਜ਼ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਖੁਦਕੁਸ਼ੀ ਕਰ ਲੈਣਗੇ। ਹਸਪਤਾਲ ਪ੍ਰਸ਼ਾਸਨ ਵੱਲੋਂ ਇਕ ਡਾਕਟਰ ਦੀ ਪੱਕੀ ਡਿਊਟੀ ਲਗਾਕੇ ਉਨ੍ਹਾਂ ਦੀ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਪੁਲੀਸ ਦੀ ਇਸ ਕਾਰਵਾਈ ਤੋਂ ਬਾਅਦ ਪਿੰਡ ਹਸਨਪੁਰ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਪਿੰਡ ਪੁਲੀਸ ਛਾਉਣੀ ਵਿੱਚ ਬਦਲ ਦਿੱਤਾ ਹੈ ਅਤੇ ਹਰ ਵਿਅਕਤੀ ਨੂੰ ਪਿੰਡ ਦੇ ਵਿੱਚ ਦਾਖ਼ਲ ਹੋਣ ੳੁੱਤੇ ਰੋਕ ਕੇ ਚੈੱਕ ਕੀਤਾ ਜਾ ਰਿਹਾ ਹੈ। ਪਿੰਡ ਵਿੱਚ ਸਿਰਫ਼ ਪਿੰਡ ਦੇ ਲੋਕਾਂ ਨੂੰ ਹੀ ਜਾਣ ਦੀ ਇਜਾਜ਼ਤ ਹੈ ਅਤੇ ਬਾਕੀਆਂ ਨੂੰ ਪਿੰਡ ਦੇ ਬਾਹਰ ਤੋਂ ਹੀ ਵਾਪਸ ਭੇਜਿਆ ਜਾ ਰਿਹਾ ਹੈ।ਇਸ ਸਾਰੇ ਅਪਰੇਸ਼ਨ ਦੀ ਕਮਾਂਡ ਐੱਸਐੱਸਪੀ ਨੇ ਸੰਭਾਲੀ ਹੋਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: