Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹਿਰਾਸਤ ਵਿਚ ਨੌਜਵਾਨ ਦੀ ਮੌਤ ਨੂੰ ਪੁਲਿਸ ਖੁਦਕੁਸ਼ੀ ਸਾਬਤ ਕਰਨ ਲੱਗੀ: ਆਪ

ਹਿਰਾਸਤ ਵਿਚ ਨੌਜਵਾਨ ਦੀ ਮੌਤ ਨੂੰ ਪੁਲਿਸ ਖੁਦਕੁਸ਼ੀ ਸਾਬਤ ਕਰਨ ਲੱਗੀ: ਆਪ

ਚੰਡੀਗੜ੍ਹ: ਪਿੰਡ ਚੰਦੂਮਾਜਰਾ ਵਾਸੀ ਜਗਬੀਰ ਸਿੰਘ ਜੁਗਨੂ (21) ਦੀ ਪੁਲਿਸ ਹਿਰਾਸਤ ਵਚਿ ਮੌਤ ਹੋ ਜਾਣ ‘ਤੇ ਗੰਭੀਰ ਸਵਾਲ ਉਠਾਉਂਦਿਆਂ, ਆਮ ਆਦਮੀ ਪਾਰਟੀ ਨੇ ਇਸ ਕੇਸ ‘ਚ ਇੱਕ ਤਾਜ਼ਾ ਪੜਤਾਲ ਦੀ ਮੰਗ ਕੀਤੀ। ਪਾਰਟੀ ਨੇ ਦੋਸ਼ ਲਾਇਆ  ਕਿ ਇਹ ਕੇਸ ਪੁਲਿਸ ਹਰਿਾਸਤ ਵਚਿ ਮੌਤ ਨਾਲ ਸਬੰਧਤ ਹੈ ਅਤੇ ਇਸ ਦੀ ਤਫ਼ਤੀਸ਼ ਕੀਤੇ ਜਾਣ ਦੀ ਲੋੜ ਹੈ।

ਜਗਦੀਪ ਸਿੰਘ ਦੀ ਮਾਤਾ (ਖੱਬੇ), ਰਿਸ਼ਤੇਦਾਰ ਅਤੇ ਪਿੰਡ ਵਾਸੀ ਸੋਹਾਣਾ ਪੁਲਿਸ ਸਟੇਸ਼ਨ, ਮੋਹਾਲੀ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ
ਜਗਦੀਪ ਸਿੰਘ ਦੀ ਮਾਤਾ (ਖੱਬੇ), ਰਿਸ਼ਤੇਦਾਰ ਅਤੇ ਪਿੰਡ ਵਾਸੀ ਸੋਹਾਣਾ ਪੁਲਿਸ ਸਟੇਸ਼ਨ, ਮੋਹਾਲੀ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ

ਪਾਰਟੀ ਦੁਆਰਾ ਜਾਰੀ ਕੀਤੇ ਇੱਕ ਪ੍ਰੈਸ ਬਿਆਨ ‘ਚ ਵੀਰਵਾਰ ਨੂੰ ‘ਆਪ’ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਮਹਿਲਾ ਵਿੰਗ ਦੀ ਜਾਇੰਟ ਸਕੱਤਰ ਸੁਰਿੰਦਰ ਕੌਰ ਨੇ ਕਿਹਾ ਕਿ ਮਾਮਲਾ ਸ਼ੱਕੀ ਹੈ, ਪੁਲਿਸ ਦੀ ਭੂਮਿਕਾ ਜਾਂਚ ਮੰਗਦੀ ਹੈ।

ਪੀੜਤ ਦੇ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਜੱਗੂ ਦੀ ਮੌਤ ਪੁਲਿਸ ਤਸ਼ੱਦਦ ਕਾਰਨ ਹੋਈ ਹੈ ਅਤੇ ਬਾਅਦ ‘ਚ ਉਸਦੇ ਸਰੀਰ ਨੂੰ ਰੁੱਖ ਉੱਤੇ ਟੰਗਿਆ ਗਿਆ ਸੀ ਜੋ ਪੁਲਸਿ ਸਟੇਸ਼ਨ ਤੋਂ ਕੁਝ ਮੀਟਰ ਦੂਰ ਹੈ। ਪੁਲਸਿ ਨੇ ਹਿਰਾਸਤ ਵਿਚ ਮੌਤ ਦੇ ਮਾਮਲੇ ਨੂੰ ਖੁਦਕੁਸ਼ੀ ਵਿਚ ਤਬਦੀਲ ਕਰਨ ਦੀ ਕੋਸ਼ਿਸ਼ ਕੀਤੀ ਹੈ।

ਛੋਟੇਪੁਰ ਨੇ ਕਿਹਾ ਕਿ ਪੀੜਤ ਦੇ ਪਰਿਵਾਰ ਕੋਲ ਕਈ ਸਬੂਤ ਹਨ ਜਿਸ ਤੋਂ ਪਤਾ ਲਗਦਾ ਹੈ ਕਿ ਪੁਲਿਸ ਨੇ ਜੱਗੂ ਨੂੰ ਕੁੱਟਿਆ ਸੀ, ਉਸਦੇ ਹੇਠਲੇ ਅੰਗਾਂ ‘ਤੇ ਜ਼ਖਮ ਸਨ। ਉਹਨਾਂ ਕਿਹਾ ਕਿ ਪੀੜਤ ਦੇ ਮਾਲਕ, ਰਾਜਪਾਲ ਵਾਲੀਆ ਅਤੇ ਪੁਲਿਸ ਦੋਵੇਂ ਜੱਗੂ ਦੀ ਮੌਤ ਲਈ ਬਰਾਬਰ ਜ਼ਿੰਮੇਵਾਰ ਹਨ।

ਸੁਰਿੰਦਰ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਅਨੁਸਾਰ ਜੱਗੂ ਅਤੇ ਉਸਦੇ ਮਾਲਕ ਦੇ ਵਿਚਕਾਰ ਪੈਸੇ ਦੇ ਮਾਮਲੇ ਨੇ ਝਗੜੇ ਦਾ ਰੂਪ ਲੈ ਲਿਆ ਅਤੇ ਮਾਲਕ ਉਸਨੂੰ ਲੈ ਕੇ ਪੁਲਿਸ ਸਟੇਸ਼ਨ ਆਇਆ, ਇੱਥੇ ਪੁਲਿਸ ਨੇ ਜੱਗੂ ਨੂੰ ਇੰਨਾ ਕੁੱਟਿਆ ਕਿ ਉਸਦੀ ਮੌਤ ਹੋ ਗਈ।

ਛੋਟੇਪੁਰ ਨੇ ਕਿਹਾ ਕਿ ਬਾਅਦ ਵਿਚ ਪਰਿਵਾਰ ਅਤੇ ਪਿੰਡ ਵਾਲਿਆਂ ਦੇ ਦਬਾਅ ਕਰਕੇ ਪੁਲਿਸ ਨੇ ਆਪਣੀ ਚਮੜੀ ਬਚਾਉਣ ਲਈ ਖੁਦਕੁਸ਼ੀ ਦਾ ਮਾਮਲਾ ਦਰਜ ਕਰ ਲਿਆ। ਆਪ ਆਗੂ ਨੇ ਕਿਹਾ ਕਿ ਜੇ ਪਰਿਵਾਰ ਨੂੰ ਇਨਸਾਫ ਨਾ ਮਿਿਲਆ ਤਾਂ ਪਾਰਟੀ ਧਰਨੇ ‘ਤੇ ਬੈਠੇਗੀ। ਛੋਟੇਪੁਰ ਨੇ ਭਰੋਸਾ ਦਿਵਾਇਆ ਕਿ ਪਾਰਟੀ ਪਰਿਵਾਰ ਦਾ ਸਾਥ ਕਿਸੇ ਹਾਲ ਵਿਚ ਵੀ ਨਹੀਂ ਛੱਡੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

‘ਪਿੰਡ ਬਚਾਓ ਪੰਜਾਬ ਬਚਾਓ ਸੰਸਥਾ’ ਵੱਲੋਂ 14 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਵਿਚਾਰ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸਵੇਰੇ 10:30 ਵਜੇ ਸ਼ੁਰੂ ਹੋਵੇਗਾ।
ਕਿਸੇ ਵੀ ਸੂਬੇ, ਸਟੇਟ ਜਾਂ ਸਮਾਜ ਦੇ ਬੱਚਿਆਂ ਤੇ ਬਜੁਰਗਾਂ ਦੀ ਜੀਵਨ ਉਤੇ ਨਿਰਭਰ ਕਰਦਾ ਹੈ ਕਿ ਉਹ ਕਿਹੋ ਜਿਹੀ ਜਿੰਦਗੀ ਬਤੀਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਕੂਮਤੀ ਪੱਧਰ
ਕਿਸੇ ਵੀ ਸੂਬੇ, ਸਟੇਟ ਜਾਂ ਸਮਾਜ ਦੇ ਬੱਚਿਆਂ ਤੇ ਬਜੁਰਗਾਂ ਦੀ ਜੀਵਨ ਉਤੇ ਨਿਰਭਰ ਕਰਦਾ ਹੈ ਕਿ ਉਹ ਕਿਹੋ ਜਿਹੀ ਜਿੰਦਗੀ ਬਤੀਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਕੂਮਤੀ ਪੱਧਰ
ਅੰਮ੍ਰਿਤਸਰ ਦੇ ਨੇੜੇ ਪੈਂਦੇ ਨਗਰ ਰਾਜਾਸਾਂਸੀ ਦੇ ਪਿੰਡ ਅਦੀਵਾਲਾ ਦੇ ਨਿਰੰਕਾਰੀ ਭਵਨ ਵਿਚ ਬੰਬ ਧਮਾਕਾ ਹੋਇਆ ਹੈ ਜਿਸ ਵਿੱਚ 3 ਜਣਿਆਂ ਦੀ ਮੌਤ ਹੋ ਗਈ ਅਤੇ ਤਕਰੀਬਨ ਦਸ ਜਣਿਆਂ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: